ਪੰਜਾਬ

punjab

ETV Bharat / sitara

ਬਿੱਗ ਬੀ ਨੇ ਬਲਬੀਰ ਸਿੰਘ ਸੀਨੀਅਰ ਨੂੰ ਦਿੱਤੀ ਸ਼ਰਧਾਂਜਲੀ - RIP balbir singh

ਬੀਤੇ ਦਿਨੀਂ ਭਾਰਤੀ ਹਾਕੀ ਟੀਮ ਦੇ ਦਿੱਗਜ ਖਿਡਾਰੀ ਬਲਬੀਰ ਸਿੰਘ ਦਾ ਦੇਹਾਂਤ ਹੋ ਗਿਆ। ਇਸ ਦੇ ਨਾਲ ਹੀ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

amitabh bachchan mourns demise of legendary hockey player balbir singh
ਬਿੱਗ ਬੀ ਨੇ ਤਸਵੀਰ ਨੂੰ ਸਾਂਝਾ ਕਰਦੇ ਹੋਏ ਹਾਕੀ ਖਿਡਾਰੀ ਬਲਬੀਰ ਸਿੰਘ ਨੂੰ ਦਿੱਤੀ ਸ਼ਰਧਾਂਜਲੀ

By

Published : May 26, 2020, 8:04 PM IST

ਮੁੰਬਈ: ਭਾਰਤੀ ਹਾਕੀ ਟੀਮ ਦੇ ਦਿੱਗਜ ਖਿਡਾਰੀ ਬਲਬੀਰ ਸਿੰਘ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਹੈ। ਸੋਮਵਾਰ ਨੂੰ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ ਸਨ। ਪਿਛਲੇ ਕੁਝ ਦਿਨਾਂ ਤੋਂ ਉਹ ਮੋਹਾਲੀ ਦੇ ਹਸਪਤਾਲ ਵਿੱਚ ਦਾਖਲ ਸਨ। ਦੱਸ ਦੇਈਏ ਕਿ ਉਨ੍ਹਾਂ ਦਾ ਕਈ ਇਤਿਹਾਸਿਕ ਹਾਕੀ ਮੈਚਾਂ ਵਿੱਚ ਰਿਕਾਰਡ ਰਿਹਾ ਹੈ।

ਬਲਬੀਰ ਸਿੰਘ ਦੇ ਦੇਹਾਂਤ ਦੀ ਖ਼ਬਰ ਨਾਲ ਖੇਡ ਜਗਤ ਵਿੱਚ ਸੋਗ ਦੀ ਲਹਿਰ ਹੈ। ਇਸ ਦੇ ਨਾਲ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਅਮਿਤਾਭ ਬੱਚਨ ਨੇ ਵੀ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਸ਼ਰਧਾਂਜਲੀ ਦਿੱਤੀ ਹੈ।

ਬਿੱਗ ਬੀ ਨੇ ਬਲਬੀਰ ਸਿੰਘ ਨੂੰ ਟਵਿੱਟਰ 'ਤੇ ਸ਼ਰਧਾਂਜਲੀ ਦਿੰਦੇ ਹੋਏ ਲਿਖਿਆ, "ਦਿੱਗਜ ਬਲਬੀਰ ਸਿੰਘ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਹੁਨਰ ਤੇ ਹਾਕੀ ਦੇ ਮੈਦਾਨ 'ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਮੇਰੇ ਸਕੂਲ ਦੇ ਦਿਨਾਂ ਵਿੱਚ (1948) ਇੱਕ ਮਹਾਨ ਗ਼ੱਲ ਸੀ। ਇੱਕ ਸ਼ਾਨਦਾਰ ਚੈਂਪੀਅਨ ਤੇ ਪ੍ਰਾਈਡ ਆਫ਼ ਇੰਡੀਆ।"

ਅਮਿਤਾਭ ਬੱਚਨ ਤੋਂ ਇਲਾਵਾ ਅਦਾਕਾਰ ਅਕਸ਼ੈ ਕੁਮਾਰ ਨੇ ਬਲਬੀਰ ਸਿੰਘ ਦੇ ਦੇਹਾਂਤ ਦੁੱਖ ਜਤਾਇਆ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ABOUT THE AUTHOR

...view details