ਮੁੰਬਈ: ਬਾਲੀਵੁੱਡ ਦੇ ਮਹਾਂਨਾਇਕ ਅਮਿਤਾਭ ਬੱਚਨ ਨੇ ਬਿਹਾਰ ਦੇ ਦੋ ਹਜ਼ਾਰ ਤੋਂ ਜ਼ਿਆਦਾ ਕਿਸਾਨਾਂ ਦਾ ਕਰਜ਼ਾ ਚੁਕਾ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਆਪਣੇ ਬਲਾਗ ਰਾਹੀਂ ਦਿੱਤੀ ਹੈ।
ਅਮਿਤਾਭ ਬੱਚਨ ਨੇ ਵਿਖਾਈ ਕਿਸਾਨਾਂ ਲਈ ਦਰਿਆਦਿਲੀ - loan
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਮਿਤਾਭ ਬੱਚਨ ਨੇ ਕਿਸਾਨਾਂ ਦੀ ਮਦਦ ਕੀਤੀ ਹੋਵੇ। ਉਹ ਅਕਸਰ ਸਮਾਜ ਪ੍ਰਤੀ ਆਪਣੇ ਫ਼ਰਜ਼ ਅਦਾ ਕਰਦੇ ਰਹਿੰਦੇ ਹਨ। ਅਮਿਤਾਭ ਨੇ ਹਾਲ ਹੀ ਦੇ ਵਿੱਚ ਬਿਹਾਰ ਦੇ 2100 ਕਿਸਾਨਾਂ ਦਾ ਕਰਜ਼ਾ ਅਦਾ ਕੀਤਾ ਹੈ।
ਫ਼ੋਟੋ
ਦੱਸਣਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਅਮਿਤਾਭ ਬੱਚਨ ਨੇ ਕਿਸਾਨਾਂ ਦੀ ਮਦਦ ਕੀਤੀ ਹੋਵੇ। ਪਿਛਲੇ ਸਾਲ ਉਨ੍ਹਾਂ ਉੱਤਰਪ੍ਰਦੇਸ਼ ਦੇ 1,000 ਤੋਂ ਵਧ ਕਿਸਾਨਾਂ ਦਾ ਕਰਜ਼ਾ ਚੁੱਕਾ ਦਿੱਤਾ ਸੀ।