ਮੁੰਬਈ : ਦੇਸ਼ ਦੀ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਮੰਗਲਵਾਰ ਰਾਤ 67 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸੁਸ਼ਮਾ ਸਵਰਾਜ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ, ਉਸਨੂੰ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਸੁਸ਼ਮਾ ਸਵਰਾਜ ਦੇ ਦੇਹਾਂਤ ਦੀ ਖ਼ਬਰ ਨਾਲ ਬਾਲੀਵੁੱਡ ਦੀਆਂ ਸਾਰੀਆਂ ਹਸਤੀਆਂ ਸੋਗ ਵਿੱਚ ਹਨ ਤੇ ਸਾਰੇ ਸਿਤਾਰੇ ਦੇਸ਼ ਦੇ ਦਿੱਗਜ ਮੰਤਰੀ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ।
ਅਮਿਤਾਭ ਬੱਚਨ ਨੇ ਟਵਿੱਟਰ ਹੈਂਡਲ 'ਤੇ ਸੁਸ਼ਮਾ ਸਵਰਾਜ ਨਾਲ ਆਪਣੀ ਇੱਕ ਪੁਰਾਣੀ ਫ਼ੋਟੋ ਸਾਂਝੀ ਕਰਦਿਆਂ ਦੁੱਖ ਜ਼ਾਹਿਰ ਕੀਤਾ ਹੈ। ਦੱਸ ਦੇਈਏ ਕਿ ਅਮਿਤਾਭ ਬੱਚਨ ਅਤੇ ਸੁਸ਼ਮਾ ਸਵਰਾਜ ਦੀ ਇਸ ਫ਼ੋਟੋ ਨੂੰ ਟਵਿੱਟਰ 'ਤੇ ਇੱਕ ਪ੍ਰਸ਼ੰਸਕ ਨੇ ਸਾਂਝਾ ਕੀਤਾ ਹੈ, ਜਿਸ ਨੂੰ ਅਮਿਤਾਭ ਬੱਚਨ ਨੇ ਟਵੀਟ ਕਰਕੇ ਸੁਸ਼ਮਾ ਸਵਰਾਜ ਦੀ ਮੌਤ 'ਤੇ ਦੁੱਖ ਜ਼ਾਹਿਰ ਕੀਤਾ ਹੈ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ। ਅਮਿਤਾਭ ਬੱਚਨ ਨੇ ਫ਼ੋਟੋ ਕੈਪਸ਼ਨ 'ਚ ਲਿਖਿਆ, "ਸੁਸ਼ਮਾ ਸਵਰਾਜ ਨਰਮ ਬੋਲਣ ਵਾਲੀ, ਇੱਕ ਚੰਗੇ ਬੁਲਾਰੇ ਤੇ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹਨ।"
ਅਮਿਤਾਭ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਦੇਸ਼ ਦੇ ਅਜ਼ੀਜ਼ ਮੰਤਰੀ ਦੇ ਦੇਹਾਂਤ ਤੋਂ ਦੁਖੀ ਹਨ। ਹਰ ਕੋਈ ਉਸਨੂੰ ਸ਼ਰਧਾਂਜਲੀ ਦੇ ਰਿਹਾ ਹੈ।