ਤਿੰਨ ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ 'ਤੇ ਅਨੁਸ਼ਕਾ ਸ਼ਰਮਾ ਨੇ ਗੁੱਸੇ 'ਚ ਕੀਤਾ ਟਵੀਟ
ਅਨੁਸ਼ਕਾ ਸ਼ਰਮਾ ਨੇ ਵੀਰਵਾਰ ਨੂੰ ਟਵੀਟ ਕਰ ਕੇ ਜਮਸ਼ੇਦਪੁਰ ਵਿੱਚ ਇੱਕ 3 ਸਾਲਾ ਲੜਕੀ ਨਾਲ ਸਮੂਹਿਕ ਬਲਾਤਕਾਰ ਦੀ ਨਿੰਦਾ ਕੀਤੀ ਹੈ। ਅਦਾਕਾਰਾ ਨੇ ਗੁੱਸਾ ਜ਼ਾਹਰ ਕਰਦਿਆਂ ਲਿਖਿਆ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਮੁੰਬਈ: - ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਇੱਕ ਟਵੀਟ ਕਰਕੇ ਝਾਰਖੰਡ ਦੇ ਜਮਸ਼ੇਦਪੁਰ ਦੇ ਦਿਲ ਦਹਿਲਾ ਦੇਣ ਵਾਲੀ ਘਟਨਾ 'ਤੇ ਗੁੱਸਾ ਜ਼ਾਹਰ ਕੀਤਾ ਹੈ। ਰੇਲਵੇ ਸਟੇਸ਼ਨ 'ਤੇ ਇੱਕ ਤਿੰਨ ਸਾਲਾ ਬੱਚੀ ਨੂੰ ਅਗਵਾ ਕਰ ਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ। ਇਸ ਤੋਂ ਬਾਅਦ ਬੱਚੀ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਅਣਮਨੁੱਖੀ ਘਟਨਾਂ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਸੋਸ਼ਲ ਮੀਡੀਆ 'ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ।
ਅਨੁਸ਼ਕਾ ਨੇ ਟਵੀਟ ਕੀਤਾ, “ਇੱਕ 3 ਸਾਲ ਦੀ ਲੜਕੀ, ਜੋ ਰੇਲਵੇ ਸਟੇਸ਼ਨ 'ਤੇ ਆਪਣੀ ਮਾਂ ਦੇ ਕੋਲ ਸੌਂ ਰਹੀ ਸੀ, ਨੂੰ ਜਮਸ਼ੇਦਪੁਰ ਵਿੱਚ ਅਗਵਾ ਕੀਤਾ ਗਿਆ, ਗੈਂਗਰੇਪ ਕੀਤਾ ਗਿਆ ਅਤੇ ਬਲਾਤਕਾਰ ਕੀਤਾ ਗਿਆ ਅਤੇ ਉਸ ਦੀ ਹੱਤਿਆ ਕਰ ਦਿੱਤੀ ਗਈ। ਇਹ ਬਹੁਤ ਘਿਣਾਉਣੀ ਅਤੇ ਅਣਮਨੁੱਖੀ ਹੈ"।
ਮੈਂ ਇਸ ਘਟਨਾ ਬਾਰੇ ਜਾਣ ਕੇ ਗੁੱਸੇ ਵਿੱਚ ਹਾਂ. ਇਹ ਬਹੁਤ ਡਰਾਉਣਾ ਹੈ। ਮੈਂ ਉਮੀਦ ਕਰਦੀ ਹਾਂ ਅਤੇ ਅਪੀਲ ਕਰਦੀ ਹਾਂ ਕਿ ਇਸ ਮਾਮਲੇ ਵਿੱਚ ਜਲਦ ਤੋਂ ਜਲਦ ਇਨਸਾਫ਼ ਕੀਤਾ ਜਾਵੇ ਅਤੇ ਦੋਸ਼ੀ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ ਤਾਂ ਜੋ ਅਗਲੀ ਵਾਰ ਦੋਸ਼ੀ ਇਸ ਤਰ੍ਹਾਂ ਦੀ ਘਟਨਾ ਕਰਨ ਤੋਂ ਪਹਿਲਾਂ ਸੌ ਵਾਰ ਸੁੱਚੇ।
ਦੱਸ ਦੇਈਏ ਕਿ 25 ਜੁਲਾਈ ਦੀ ਰਾਤ ਨੂੰ, ਟਾਟਾਨਗਰ ਰੇਲਵੇ ਸਟੇਸ਼ਨ ਦੇ ਅਹਾਤੇ ਵਿੱਚ ਇੱਕ 3 ਸਾਲ ਦੀ ਬੱਚੀ ਨੂੰ ਅਗਵਾ ਕਰ ਲਿਆ ਗਿਆ ਸੀ। ਸੀਸੀਟੀਵੀ ਕੈਮਰੇ ਰਾਹੀਂ ਪੁਲਿਸ ਨੇ ਦੋਸ਼ੀ ਰਿੰਕੂ ਸਾਹੂ ਨੂੰ ਉਸਦੇ ਘਰ ਤੋਂ ਗ੍ਰਿਫਤਾਰ ਕਰ ਲਿਆ। ਉਸਨੇ ਇਹ ਘਟਨਾ ਆਪਣੇ ਦੋਸਤ ਕੈਲਾਸ਼ ਕੁਮਾਰ ਨਾਲ ਕੀਤੀ ਸੀ।
ਪੁਲਿਸ ਨੇ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਅਤੇ ਲੜਕੀ ਦੀ ਲਾਸ਼ ਬਰਾਮਦ ਕੀਤੀ, ਪਰ ਉਸਦਾ ਸਿਰ ਨਹੀਂ ਮਿਲਿਆ। ਮੁਲਜ਼ਮ ਨੇ ਇਹ ਵੀ ਦੱਸਿਆ ਕਿ ਉਸਨੇ ਪਹਿਲਾਂ ਵੀ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਸੀ।