ਮੁੰਬਈ: ਕੋਰੋਨਾ ਵਾਇਰਸ ਦਾ ਕਹਿਰ ਦੇਸ਼ ਭਰ ਵਿੱਚ ਫ਼ੈਲ ਰਿਹਾ ਹੈ। ਇਸ ਦੇ ਬਚਾਅ ਤੇ ਰੋਕਥਾਮ ਨੂੰ ਲੈ ਕੇ ਸਰਕਾਰਾਂ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਕੋਰੋਨਾ ਕਾਰਨ ਦੇਸ਼ ਭਰ ਵਿੱਚ ਲੌਕਡਾਊਨ ਵੀ ਕੀਤਾ ਗਿਆ ਹੈ। ਇਸੇ ਦੌਰਾਨ ਪੁਲਿਸ ਮੁਲਾਜ਼ਮ, ਨਰਸਾਂ ਤੇ ਸਫ਼ਾਈ ਕਰਮੀ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਤੇ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੇ ਆਪਣੇ ਅੰਦਾਜ਼ ਵਿੱਚ ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ ਹੈ।
ਹਾਲ ਹੀ ਵਿੱਚ ਬਿੱਗ-ਬੀ ਨੇ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਨੂੰ ਸਾਂਝਾ ਕੀਤਾ ਹੈ, ਜੋ ਕਿ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਪੋਸਟ ਰਾਹੀਂ ਅਮਿਤਾਭ ਬੱਚਨ ਨੇ ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ ਹੈ, ਜੋ ਇਸ ਮਹਾਂਮਾਰੀ ਦੇ ਸਮੇਂ ਵਿੱਚ ਲੋਕਾਂ ਦੀ ਮਦਦ ਕਰ ਰਹੇ ਹਨ।