ਮੁੰਬਈ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਕੋਰੋਨਾ ਪੌਜ਼ੀਟਿਵ ਹੋ ਗਈ ਹੈ। ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਕੰਗਨਾ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨੂੰ ਇਹ ਜਾਣਕਾਰੀ ਦਿੱਤੀ ਹੈ।
ਸੋਸ਼ਲ ਮੀਡੀਆ ਉੱਤੇ ਕੰਗਨਾ ਨੇ ਆਪਣੀ ਤਸਵੀਰ ਨੂੰ ਸ਼ਾਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਕਿ ਮੈਂ ਪਿਛਲੇ ਕੁਝ ਦਿਨਾਂ ਤੋਂ ਥਕਾਣ ਅਤੇ ਕਮਜ਼ੋਰੀ ਮਹਿਸੂਸ ਕਰ ਰਹੀ ਸੀ। ਨਾਲ ਹੀ ਅੱਖਾਂ ਵਿੱਚ ਹਲਕੀ ਜਲਣ ਵੀ ਹੋ ਰਹੀ ਸੀ ਹਿਮਾਚਲ ਜਾਣ ਦੇ ਬਾਰੇ ਸੋਚ ਰਹੀ ਸੀ ਇਸ ਲਈ ਕੱਲ ਮੈਂ ਆਪਣਾ ਕੋਰੋਨਾ ਟੈਸਟ ਕਰਵਾਇਆ ਜਿਸ ਦੀ ਅੱਜ ਰਿਪੋਰਟ ਪੌਜ਼ੀਟਿਵ ਆਈ ਹੈ।