ਨਵੀਂ ਦਿੱਲੀ: ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਦਾ ਮਾਮਲਾ ਵਿਵਾਦਾਂ ਵਿੱਚ ਆ ਗਿਆ ਹੈ। ਐਲਜੇਪੀ ਦੇ ਕੌਮੀ ਪ੍ਰਧਾਨ ਅਤੇ ਜਮੂਈ ਤੋਂ ਸੰਸਦ ਮੈਂਬਰ ਚਿਰਾਗ ਪਾਸਵਾਨ ਵੀ ਮਰਹੂਮ ਅਦਾਕਾਰ ਦੇ ਪਰਿਵਾਰ ਨਾਲ ਸੰਪਰਕ ਵਿੱਚ ਹਨ। ਉਨ੍ਹਾਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੂੰ ਇਸ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰਨ ਲਈ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਉੱਧਵ ਠਾਕਰੇ ਨਾਲ ਫੋਨ 'ਤੇ ਗੱਲਬਾਤ ਵੀ ਕੀਤੀ ਹੈ।
ਸੁਸ਼ਾਂਤ ਖੁਦਕੁਸ਼ੀ ਕੇਸ: ਚਿਰਾਗ ਪਾਸਵਾਨ ਨੇ ਉਧਵ ਠਾਕਰੇ ਨੂੰ ਪੱਤਰ ਲਿਖ ਨਿਰਪੱਖ ਜਾਂਚ ਦੀ ਕੀਤੀ ਮੰਗ - ਸੁਸ਼ਾਂਤ ਸਿੰਘ ਰਾਜਪੂਤ ਨੇ ਕੀਤੀ ਖੁਦਕੁਸ਼ੀ
ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਉਧਵ ਠਾਕਰੇ ਹਰ ਸੰਭਵ ਕਾਰਵਾਈ ਦਾ ਭਰੋਸਾ ਦਿੱਤਾ ਹੈ।
chirag paswan wrote a letter to uddhav thackeray
ਚਿਰਾਗ ਪਾਸਵਾਨ ਨੇ ਉਧਵ ਠਾਕਰੇ ਨਾਲ ਫੋਨ 'ਤੇ ਹੋਈ ਗੱਲਬਾਤ ਵਿੱਚ ਕਿਹਾ ਕਿ ਸੁਸ਼ਾਂਤ ਦੀ ਖੁਦਕੁਸ਼ੀ ਤੋਂ ਬਾਅਦ ਹੀ ਫਿਲਮ ਇੰਡਸਟਰੀ ਵਿੱਚ ਵੱਧ ਰਹੇ ਗਰੁੱਪਇਜ਼ਮ ਖਿਲਾਫ ਰੋਸ ਹੈ। ਇਸ ਦੌਰਾਨ ਠਾਕਰੇ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜੋਂ ਵੀ ਇਸ ਘਟਨਾ ਵਿੱਚ ਸ਼ਾਮਲ ਹੈ, ਉਸ ਨੂੰ ਛੱਡਿਆ ਨਹੀਂ ਜਾਵੇਗਾ। ਉਧਵ ਨੇ ਹਰ ਸੰਭਵ ਕਾਰਵਾਈ ਦਾ ਭਰੋਸਾ ਦਿੱਤਾ ਹੈ।