ਅੰਮ੍ਰਿਤਸਰ: ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ, ਕਾਮੇਡੀਅਨ ਭਾਰਤੀ ਸ਼ਰਮਾ ਅਤੇ ਨਿਰਦੇਸ਼ਕ ਫ਼ਰਾਹ ਖ਼ਾਨ ਦੇ ਫ਼ੈਨਜ਼ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਇਨ੍ਹਾਂ ਤਿੰਨਾਂ ਹੱਸਤੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਨ੍ਹਾਂ 'ਤੇ ਇੱਕ ਸ਼ੋਅ ਵਿੱਚ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਦੋਸ਼ ਲਗਿਆ ਹੈ।
ਰਵੀਨਾ ਟੰਡਨ, ਭਾਰਤੀ ਸ਼ਰਮਾ ਅਤੇ ਫ਼ਰਾਹ ਖ਼ਾਨ ਖ਼ਿਲਾਫ਼ ਸ਼ਿਕਾਇਤ ਦਰਜ - entertainment news
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਰਵੀਨਾ ਟੰਡਨ, ਕਾਮੇਡੀਅਨ ਭਾਰਤੀ ਸ਼ਰਮਾ ਅਤੇ ਨਿਰਦੇਸ਼ਕ ਫ਼ਰਾਹ ਖ਼ਾਨ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਫ਼ੋਟੋ
ਇਨ੍ਹਾਂ ਵੱਲੋਂ ਨਿੱਜੀ ਯੂ ਟਿਊਬ ਚੈਨਲ ਦੇ ਇੱਕ ਕਾਮੇਡੀ ਪ੍ਰੋਗਰਾਮ 'ਚ ਇਸਾਈ ਧਰਮ ਨੂੰ ਲੈ ਕੇ ਕੁਝ ਟਿੱਪਣੀ ਕੀਤੀ ਸੀ ਜੋ ਲੋਕਾਂ ਨੂੰ ਪਸੰਦ ਨਹੀਂ ਆਈ। ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਜਿਨ੍ਹਾਂ ਸ਼ਬਦਾ ਦੀ ਵਰਤੋਂ ਪ੍ਰੋਗਰਾਮ 'ਚ ਕੀਤੀ ਗਈ ਹੈ ਉਸ ਨਾਲ ਇਸਾਈ ਧਰਮ ਦਾ ਨਿਰਾਦਰ ਹੋਇਆ ਹੈ। ਪੁਲਿਸ ਨੇ ਵੀਡੀਓ ਦੀ ਜਾਂਚ ਕਰਨ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਆਈਪੀਸੀ ਦੀ ਧਾਰਾ 295-A ਤਹਿਤ ਮਾਮਲਾ ਦਰਜ ਕੀਤਾ ਹੈ।