ਪੰਜਾਬ

punjab

ETV Bharat / sitara

ਸਲਮਾਨ ਖ਼ਾਨ, ਕਰਨ ਜੌਹਰ ਸਮੇਤ 8 ਵੱਡੀਆਂ ਹਸਤੀਆਂ ਦੇ ਖ਼ਿਲਾਫ਼ ਮਾਮਲਾ ਦਰਜ

ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ ਪਰ ਉਨ੍ਹਾਂ ਦੀ ਆਤਮਹੱਤਿਆ ਦੇ ਮਾਮਲੇ ਨੂੰ ਲੈ ਕੇ ਲੋਕਾਂ ਵਿੱਚ ਗੁੱਸਾ ਬਣਿਆ ਹੋਇਆ ਹੈ, ਜਿਸ ਦੇ ਤਹਿਤ ਬੁੱਧਵਾਰ ਨੂੰ ਬਿਹਾਰ ਦੀ ਮੁਜ਼ੱਫਰਪੁਰ ਅਦਾਲਤ 'ਚ ਫ਼ਿਲਮੀ ਜਗਤ ਨਾਲ ਜੁੜੇ 8 ਲੋਕਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ।

complaint letter filed against 8 including salman karan in sushant suicide case
ਫ਼ੋਟੋ

By

Published : Jun 17, 2020, 7:15 PM IST

ਮੁੰਬਈ: ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਜੰਮੇ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਅੱਜ ਚਾਹੇ ਇਸ ਦੁਨੀਆ 'ਚ ਨਹੀਂ ਰਹੇ ਹਨ ਪਰ ਉਨ੍ਹਾਂ ਦੇ ਖੁਦਕੁਸ਼ੀ ਦੇ ਮਾਮਲੇ ਦਾ ਵਿਵਾਦ ਵਧਦਾ ਹੀ ਜਾ ਰਿਹਾ ਹੈ। ਉਨ੍ਹਾਂ ਦੇ ਫ਼ੈਨਜ਼ ਅਦਾਕਾਰ ਦੇ ਸੁਸਾਈਡ ਦਾ ਕਾਰਨ ਬਾਲੀਵੁੱਡ ਦੇ ਕਈ ਕਲਾਕਾਰਾਂ ਤੇ ਨਿਰਮਾਤਾਵਾਂ ਨੂੰ ਦੱਸ ਰਹੇ ਹਨ। ਬੁੱਧਵਾਰ ਨੂੰ ਮੁਜ਼ੱਫਰਪੁਰ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕੋਰਟ 'ਚ ਸਲਮਾਨ ਖ਼ਾਨ ਸਮੇਤ ਫ਼ਿਲਮੀ ਜਗਤ ਦੇ ਨਿਰਮਾਤਾ ਤੇ ਨਿਰਦੇਸ਼ਕਾਂ ਦੇ ਨਾਲ-ਨਾਲ 8 ਹੋਰ ਵੱਡੀਆਂ ਹਸਤੀਆਂ ਖ਼ਿਲਾਫ਼ ਸ਼ਿਕਾਇਤ ਪੱਤਰ ਦਾਖ਼ਲ ਕਰਵਾਇਆ ਗਿਆ ਹੈ।

ਇਸ ਵਿੱਚ ਕਰਨ ਜੌਹਰ, ਆਦਿੱਤਿਆ ਚੌਪੜਾ, ਸਲਮਾਨ ਖ਼ਾਨ, ਸੰਜੇ ਲੀਲਾ ਭੰਸਾਲੀ, ਭੂਸ਼ਣ ਕੁਮਾਰ, ਏਕਤਾ ਕਪੂਰ ਸਮੇਤ ਕਈ ਹਸਤੀਆਂ ਦੇ ਨਾਂਅ ਸ਼ਾਮਲ ਹਨ। ਇਨ੍ਹਾਂ 'ਤੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ 'ਚ ਸਾਜ਼ਿਸ਼ ਕਰ ਉਨ੍ਹਾਂ ਦੀ ਹੱਤਿਆ ਦਾ ਆਰੋਪ ਲਗਾਇਆ ਗਿਆ ਹੈ। ਇਹ ਸ਼ਿਕਾਇਤ ਸਥਾਨਕ ਵਕੀਲ ਸੁਧੀਰ ਕੁਮਾਰ ਓਝਾ ਨੇ ਦਰਜ ਕਰਵਾਈ ਹੈ।

ਵਕੀਲ ਦਾ ਕਹਿਣਾ ਹੈ ਕਿ ਜਿਸ ਪ੍ਰਕਾਰ ਅਖ਼ਬਾਰਾਂ ਤੇ ਟੀਵੀ ਚੈੱਨਲਾਂ 'ਤੇ ਅਦਾਕਾਰ ਦੀ ਆਤਮਹੱਤਿਆ ਦੀਆਂ ਖ਼ਬਰਾਂ ਆ ਰਹੀਆਂ ਹਨ ਇਹ ਸੁਸਾਇਡ ਨਹੀਂ ਹੱਤਿਆ ਹੈ। ਇਸ ਸ਼ਿਕਾਇਤ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਪੱਤਰ ਵਿੱਚ ਗਵਾਹ ਦੇ ਤੌਰ 'ਤੇ ਕੰਗਨਾ ਰਣੌਤ ਦਾ ਨਾਂਅ ਸ਼ਾਮਲ ਹੈ। ਸੁਧੀਰ ਨੇ ਦੱਸਿਆ ਕਿ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 3 ਜੁਲਾਈ ਨੂੰ ਰੱਖੀ ਹੈ।

ABOUT THE AUTHOR

...view details