ਪੰਜਾਬ

punjab

ETV Bharat / sitara

ਕੋਰੋਨਾ ਪੀੜਤ ਦਲੀਪ ਕੁਮਾਰ ਦੇ ਛੋਟੇ ਭਰਾ ਦਾ ਹੋਇਆ ਦੇਹਾਂਤ

ਹਿੰਦੀ ਸਿਨੇਮਾ ਦੇ ਉੱਘੇ ਅਦਾਕਾਰ ਦਲੀਪ ਕੁਮਾਰ ਦੇ ਛੋਟੇ ਭਰਾ ਅਸਲਮ ਖ਼ਾਨ ਦਾ ਦੇਹਾਂਤ ਹੋ ਗਿਆ ਹੈ। ਅਸਲਮ ਖ਼ਾਨ ਨੇ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਅੱਜ ਸਵੇਰੇ ਆਖ਼ਰੀ ਸਾਹ ਲਏ।

ਦਿਲੀਪ ਕੁਮਾਰ ਦੇ ਛੋਟੇ ਭਰਾ ਦਾ ਹੋਇਆ ਦੇਹਾਂਤ, ਕੋਵਿਡ-19 ਟੈਸਟ ਪੌਜ਼ੀਟਿਵ
ਦਿਲੀਪ ਕੁਮਾਰ ਦੇ ਛੋਟੇ ਭਰਾ ਦਾ ਹੋਇਆ ਦੇਹਾਂਤ, ਕੋਵਿਡ-19 ਟੈਸਟ ਪੌਜ਼ੀਟਿਵ

By

Published : Aug 21, 2020, 2:53 PM IST

ਮੁੰਬਈ: ਹਿੰਦੀ ਸਿਨੇਮਾ ਦੇ ਉੱਘੇ ਅਦਾਕਾਰ ਦਲੀਪ ਕੁਮਾਰ ਦੇ ਛੋਟੇ ਭਰਾ ਅਸਲਮ ਖ਼ਾਨ ਦਾ ਦੇਹਾਂਤ ਹੋ ਗਿਆ ਹੈ। ਅਸਲਮ ਖ਼ਾਨ ਨੇ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਸ਼ੁੱਕਰਵਾਰ ਸਵੇਰੇ ਆਖ਼ਰੀ ਸਾਹ ਲਏ। ਅਸਲਮ ਖ਼ਾਨ ਦੇ ਦੇਹਾਂਤ ਨਾਲ ਉਨ੍ਹਾਂ ਦਾ ਪਰਿਵਾਰ ਡੁੱਘੇ ਸਦਮੇ ਵਿੱਚ ਹੈ।

ਹਸਪਤਾਲ ਵੱਲੋ ਜਾਰੀ ਹੋਏ ਬਿਆਨ ਵਿੱਚ ਪਤਾ ਲੱਗਾ ਕਿ ਅਸਲਮ ਖ਼ਾਨ ਨੂੰ ਸ਼ੂਗਰ, ਹਾਈਪਰਟੈਨਸ਼ਨ ਅਤੇ ਇਸਕੇਮਿਕ ਦਿਲ ਦੀ ਬਿਮਾਰੀ ਸੀ। ਉਨ੍ਹਾਂ ਦੀ ਉਮਰ 90 ਸਾਲ ਸੀ। ਇਸ ਦੇ ਨਾਲ ਇਹ ਵੀ ਕਿਹਾ ਕਿ ਜਾ ਰਿਹਾ ਹੈ ਕਿ ਅਸਲਮ ਖ਼ਾਨ ਦਾ ਕੋਵਿਡ-19 ਟੈਸਟ ਵੀ ਪੌਜ਼ੀਟਿਵ ਆਇਆ ਸੀ।

ਦੱਸ ਦੇਈਏ ਕਿ ਦਲੀਪ ਕੁਮਾਰ ਦੇ ਛੋਟੇ ਭਰਾ ਅਹਿਸਾਨ ਖ਼ਾਨ ਤੇ ਅਸਲਮ ਖ਼ਾਨ ਦੋਨਾਂ ਦੀ ਕੋਵਿਡ ਰਿਪੋਰਟ ਪੌਜ਼ੀਟਿਵ ਆਈ ਸੀ। ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਸੀ।

ਅਸਲਮ ਖ਼ਾਨ ਤੇ ਅਹਿਸਾਨ ਖ਼ਾਨ ਦੋਨਾਂ ਨੂੰ ਹੀ ਸਾਹ ਲੈਣ ਵਿੱਚ ਪਰੇਸ਼ਾਨੀ ਆ ਰਹੀ ਸੀ। ਇਸ ਤੋਂ ਬਾਅਦ ਹੀ ਡਾਕਟਰਾਂ ਨੇ ਉਨ੍ਹਾਂ ਹਸਪਤਾਲ ਵਿੱਚ ਭਰਤੀ ਕਰਨ ਦੀ ਸਲਾਹ ਦਿੱਤੀ ਸੀ। ਦੋਨਾਂ ਨੂੰ ਵੇਟੀਂਲੇਟਰ ਸਪੋਰਟ 'ਤੇ ਰੱਖਿਆ ਗਿਆ ਸੀ।

ਸੂਤਰਾਂ ਮੁਤਾਬਕ ਅਹਿਸਾਨ ਖ਼ਾਨ ਦੀ ਹਾਲਤ ਗੰਭੀਰ ਹੈ ਤੇ ਉਨ੍ਹਾਂ ਨੂੰ ਅਜੇ ਵੀ ਵੇਟੀਂਲੇਟਰ 'ਤੇ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਅਦਾਕਾਰ ਦਲੀਪ ਕੁਮਾਰ 97 ਸਾਲ ਦੇ ਹਨ।

ਇਹ ਵੀ ਪੜ੍ਹੋ:ਸੁਸ਼ਾਂਤ ਸਿੰਘ ਰਾਜਪੂਤ ਮੌਤ ਮਾਮਲੇ ਦੀ ਜਾਂਚ ਲਈ ਮੁੰਬਈ ਜਾਏਗੀ ਸੀਬੀਆਈ ਟੀਮ

ABOUT THE AUTHOR

...view details