ਮੁੰਬਈ: ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਕੋਰੋਨਾ ਵਾਇਰਸ ਮਹਾਮਾਰੀ ਦੇ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਸਮਰੱਥਨ ਦੇਣ ਲਈ 20 ਲੱਖ ਰੁਪਏ ਦਾਨ ਕਰਨ ਦੀ ਗੱਲ ਆਖੀ ਹੈ। ਦਿਲਜੀਤ ਨੇ ਆਪਣੇ ਟੱਵੀਟਰ ਹੈਂਡਲ 'ਤੇ ਕਿਹਾ ਹੈ ਕਿ ਸਭ ਤੋਂ ਪਹਿਲੀ ਤਰਜੀਹ ਦੇਸ਼ ਦੀ ਮਦਦ ਕਰਨਾ ਹੈ।
ਦਿਲਜੀਤ ਪੀਐਮ-ਕੇਅਰਜ਼ ਫੰਡ 'ਚ ਦੇਣਗੇ 20 ਲੱਖ ਰੁਪਏ - ਕੋਰੋਨਾ ਵਾਇਰਸ
ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਪੀਐਮ-ਕੇਅਰਜ਼ ਫੰਡ ਵਿੱਚ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਅਦਾਕਾਰ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਦਿੱਤੀ ਹੈ।
ਉਨ੍ਹਾਂ ਕਿਹਾ, "ਮੈਂ ਪੀਐਮ-ਕੇਅਰਜ਼ ਫੰਡ ਵਿੱਚ 20 ਲੱਖ ਰੁਪਏ ਦਾਨ ਕਰਨ ਲਈ ਵਚਨਬੱਧ ਹਾਂ। ਸਾਡੀ ਤਰਜੀਹ ਹੁਣ ਸਾਡੇ ਦੇਸ਼ ਨੂੰ ਇਸ ਮੁਸ਼ਕਲ ਸਮੇਂ ਨੂੰ ਪਾਰ ਕਰਨ ਵਿੱਚ ਸਹਾਇਤਾ ਕਰਨਾ ਹੈ।" ਦੱਸਣਯੋਗ ਹੈ ਕਿ ਹੁਣ ਤੱਕ ਕਈ ਬਾਲੀਵੁੱਡ ਸਿਤਾਰਿਆਂ ਨੇ ਇਸ ਵਿੱਚ ਆਪਣਾ ਯੋਗਦਾਨ ਪਾਇਆ ਹੈ, ਜਿਸ ਵਿੱਚ ਅਕਸ਼ੇ ਕੁਮਾਰ, ਕ੍ਰੀਤੀ ਸੈਨਨ, ਵਰੁਣ ਧਵਨ ਤੇ ਰਾਜਕੁਮਾਰ ਰਾਓ ਵਰਗੀਆਂ ਹਸਤੀਆਂ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਸਰਕਾਰ ਨੇ ਕੋਵਿਡ-19 ਨਾਲ ਨਜਿੱਠਣ ਲਈ ਪੂਰੇ ਦੇਸ਼ ਭਰ ਵਿੱਚ ਲੌਕਡਾਊਨ ਦਾ ਐਲਾਨ ਕਰ ਦਿੱਤਾ ਹੈ। ਹੁਣ ਤੱਕ ਦੇਸ਼ ਵਿੱਚ ਕੁੱਲ 1071 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਤੇ ਜਿਨ੍ਹਾਂ ਵਿੱਚੋਂ 29 ਲੋਕਾਂ ਦੀ ਮੌਤ ਹੋ ਗਈ ਹੈ।