ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਹਰਜੀਤ ਹਰਮਨ ਦੀ ਨਵੀਂ ਫ਼ਿਲਮ ‘ਤੂੰ ਮੇਰਾ ਕੀ ਲੱਗਦਾ’ ਦਾ ਟ੍ਰੇਲਰ ਹਾਲ ਹੀ ਵਿੱਚ ਰਿਲੀਜ਼ ਹੋਇਆ ਹੈ। ਫ਼ਿਲਮ ਦਾ ਟ੍ਰੇਲਰ ਪੰਜਾਬੀ ਪੇਂਡੂ ਸੱਭਿਆਚਾਰ ਨੂੰ ਦਰਸਾਉਂਦਾ ਹੈ ਜੋ ਸਾਡੇ ਪੰਜਾਬੀ ਭਾਈਚਾਰੇ ਨਾਲ ਜੁੜੇ ਰਿਸ਼ਤਿਆਂ ‘ਚ ਪਿਆਰ ਤੇ ਤਕਰਾਰ ਪੇਸ਼ ਕਰਦਾ ਹੈ। ਇਸ ਫ਼ਿਲਮ ਦੇ ਟ੍ਰੇਲਰ ‘ਚ ਬੜੇ ਹੀ ਦਿਲਚਸਪ ਮੋੜ ਦੇਖਣ ਨੂੰ ਮਿਲਣਗੇ, ਜਿਸ ਦਾ ਪਤਾ ਫ਼ਿਲਮ ਦੇ ਰਿਲੀਜ਼ ਤੋਂ ਬਾਅਦ ਹੀ ਲੱਗੇਗਾ।
ਹਰਜੀਤ ਹਰਮਨ ਦੀ ਨਵੀਂ ਫ਼ਿਲਮ ‘ਤੂੰ ਮੇਰਾ ਕੀ ਲੱਗਦਾ’ ਦਾ ਟ੍ਰੇਲਰ ਜਾਰੀ - tu mera ki lagda harjit harmans
ਪੰਜਾਬੀ ਗਾਇਕ ਅਤੇ ਅਦਾਕਾਰ ਹਰਜੀਤ ਹਰਮਨ ਦੀ ਨਵੀਂ ਫ਼ਿਲਮ ‘ਤੂੰ ਮੇਰਾ ਕੀ ਲੱਗਦਾ’ ਦਾ ਟ੍ਰੇਲਰ ਹਾਲ ਹੀ ਵਿੱਚ ਰਿਲੀਜ਼ ਹੋਇਆ ਹੈ। ਫ਼ਿਲਮ ਦਾ ਟ੍ਰੇਲਰ ਪੰਜਾਬੀ ਪੇਂਡੂ ਸੱਭਿਆਚਾਰ ਨੂੰ ਦਰਸਾਉਂਦਾ ਹੈ ਜੋ ਸਾਡੇ ਪੰਜਾਬੀ ਭਾਈਚਾਰੇ ਨਾਲ ਜੁੜੇ ਰਿਸ਼ਤਿਆਂ ‘ਚ ਪਿਆਰ ਤੇ ਤਕਰਾਰ ਪੇਸ਼ ਕਰਦਾ ਹੈ।
ਹੋਰ ਪੜ੍ਹੋ: ਆਯੁਸ਼ਮਾਨ ਨੇ ਫ਼ਿਲਮ 'ਬਾਲਾ' ਦੀ ਸਫ਼ਲਤਾ ਲਈ ਕੀਤਾ ਪ੍ਰਸ਼ੰਸਕਾਂ ਦਾ ਧੰਨਵਾਦ
ਫ਼ਿਲਮ ਵਿੱਚ ਹਰਜੀਤ ਹਰਮਨ ਤੇ ਸ਼ੀਫਾਲੀ ਸ਼ਰਮਾ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਫ਼ਿਲਮ ਵਿੱਚ ਯੋਗਰਾਜ ਸਿੰਘ, ਗੁਰਮੀਤ ਸਾਜਨ, ਗੁਰਪ੍ਰੀਤ ਭੰਗੂ, ਰਵਿੰਦਰ ਗਰੇਵਾਲ, ਪ੍ਰਿੰਸ ਕੇਜੇ ਸਿੰਘ ਵਰਗੇ ਕਈ ਕਲਾਕਾਰ ਵੀ ਨਜ਼ਰ ਆਉਣਗੇ। ਇਸ ਫ਼ਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ਦੀ ਕਹਾਣੀ ਤੇ ਨਿਰਦੇਸ਼ਨ ਮਨਜੀਤ ਸਿੰਘ ਟੋਨੀ ਤੇ ਗੁਰਮੀਤ ਸਾਜਨ ਹੋਰਾਂ ਵੱਲੋਂ ਕੀਤੀ ਗਈ ਹੈ। ਇਹ ਫ਼ਿਲਮ ਵਿਨਰਜ਼ ਫ਼ਿਲਮ ਪ੍ਰੋਡਕਸ਼ਨ ਦੇ ਬੈਨਰ ਹੇਠ 6 ਦਸੰਬਰ ਨੂੰ ਰਿਲੀਜ਼ ਹੋਵੇਗੀ।