ਪੰਜਾਬ

punjab

ETV Bharat / sitara

ਸੁਸ਼ਾਂਤ ਕੇਸ: ਰਿਆ ਨੂੰ ਮਿਲੀ ਜ਼ਮਾਨਤ, ਸ਼ੋਵਿਕ ਦੀ ਅਰਜ਼ੀ ਖਾਰਜ

ਇੱਕ ਦਿਨ ਪਹਿਲਾਂ ਹੀ ਐਨਡੀਪੀਐਸ ਅਦਾਲਤ ਨੇ ਰਿਆ ਚੱਕਰਵਰਤੀ ਤੇ ਉਸ ਦੇ ਭਰਾ ਸ਼ੋਵਿਕ ਚੱਕਰਵਰਤੀ ਤੇ ਬਾਕੀ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਦਾ ਸਮਾਂ ਵਧ ਜਾਣ ਦੇ ਇੱਕ ਦਿਨ ਬਾਅਦ ਹੀ ਅੱਜ ਬੰਬੇ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ।

ਫ਼ੋਟੋ
ਫ਼ੋਟੋ

By

Published : Oct 7, 2020, 3:30 PM IST

ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਮਾਮਲੇ ਵਿੱਚ ਬੰਬੇ ਹਾਈਕੋਰਟ ਨੇ ਅੱਜ ਰਿਆ ਚੱਕਰਵਤੀ, ਸੈਮੂਅਲ ਮਿਰਾਂਡਾ ਅਤੇ ਦੀਪੇਸ਼ ਸਾਵੰਤ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਣਾਇਆ ਹੈ। ਕੋਰਟ ਨੇ ਜ਼ਮਾਨਤ ਪਟੀਸ਼ਨ ਉੱਤੇ ਰਿਆ ਨੂੰ ਇੱਕ ਲੱਖ ਦੀ ਰਾਸ਼ੀ ਦੀ ਭਰਪਾਈ ਕਰਨ ਉੱਤੇ ਜ਼ਮਾਨਤ ਦਿੱਤੀ ਹੈ।

ਰਿਆ ਤੋਂ ਇਲਾਵਾ ਸੈਮੂਅਲ ਮਿਰਾਂਡਾ ਅਤੇ ਦੀਪੇਸ਼ ਸਾਵੰਤ ਨੂੰ ਵੀ ਜ਼ਮਾਨਤ ਮਿਲੀ ਹੈ। ਪਰ ਕੋਰਟ ਨੇ ਸ਼ੋਵਿਕ ਅਤੇ ਬਾਸੀਟ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।

ਦੱਸ ਦੇਈਏ ਕਿ 29 ਸੰਤਬਰ ਨੂੰ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਕਰਦੇ ਹੋਏ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਐਨਡੀਪੀਐਸ ਅਦਾਲਤ ਨੇ ਰਿਆ ਚੱਕਰਵਰਤੀ ਤੇ ਉਸ ਦੇ ਭਰਾ ਸ਼ੋਵਿਕ ਚਕੱਰਵਰਤੀ ਤੇ ਬਾਕੀ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਦਾ ਸਮਾਂ 20 ਅਕਤੂਬਰ ਤੱਕ ਵਧਾ ਦਿੱਤਾ ਸੀ।

ਕੇਂਦਰੀ ਜਾਂਚ ਬਿਓਰੋ (ਸੀਬੀਆਈ) ਰਿਆ ਚੱਕਰਵਰਤੀ ਅਤੇ ਹੋਰਾਂ ਖ਼ਿਲਾਫ਼ ਅਦਾਕਾਰ ਨੂੰ ਆਤਮ ਹੱਤਿਆ ਕਰਨ ਲਈ ਉਕਸਾਉਣ ਦੇ ਦੋਸ਼ ਹੇਠ ਵੱਖਰੇ ਤੌਰ ‘ਤੇ ਜਾਂਚ ਕਰ ਰਹੀ ਹੈ।

ABOUT THE AUTHOR

...view details