ਮੁੰਬਈ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਕਿਸਾਨਾਂ ਦੇ ਬਾਰੇ ਬੋਲਣ ਤੋਂ ਬਾਅਦ ਹੀ ਉਨ੍ਹਾਂ ਨੂੰ ਬਲਾਤਕਾਰ ਅਤੇ ਕਤਲ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਅਦਾਕਾਰ ਨੇ ਦਿਲਜੀਤ ਦੁਸਾਂਝ ਅਤੇ ਪ੍ਰਿਯੰਕਾ ਚੋਪੜਾ 'ਤੇ ਵੀ ਤੰਜ ਕੱਸਿਆ। ਕੰਗਨਾ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਵੀਡੀਓ ਪੋਸਟ ਕੀਤਾ, ਜਿਸ 'ਚ ਉਨ੍ਹਾਂ ਕਿਹਾ, 'ਮੈਂ ਪਿਛਲੇ 10-12 ਦਿਨਾਂ ਤੋਂ ਭਾਵਨਾਤਮਕ ਅਤੇ ਮਾਨਸਿਕ ਆਨ ਲਾਈਨ ਲਿੰਚਿੰਗ ਦਾ ਸਾਹਮਣਾ ਕਰ ਰਹੀ ਹਾਂ। ਮੈਨੂੰ ਬਲਾਤਕਾਰ ਅਤੇ ਮੌਤ ਦੀਆਂ ਧਮਕੀਆਂ ਮਿਲੀਆਂ ਹਨ, ਇਸ ਲਈ ਮੇਰਾ ਹੱਕ ਬਣਦਾ ਹੈ ਕਿ ਆਪਣੇ ਦੇਸ਼ ਨੂੰ ਕੁੱਝ ਸਵਾਲ ਪੁੱਛਣ ਲਈ।”
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕੰਗਨਾ ਅਤੇ ਦਲਜੀਤ ਵਿੱਚ ਸੋਸ਼ਲ ਮੀਡੀਆ ‘ਤੇ ਕਿਸਾਨ ਅੰਦੋਲਨ ਬਾਰੇ ਜ਼ੋਰਦਾਰ ਬਹਿਸ ਹੋਈ ਸੀ।