ਮੁੰਬਈ:ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ (Kangana Ranaut) ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਅਦਾਲਤ ਨੇ ਕੰਗਨਾ (Kangana Ranaut) ਨੂੰ ਅਦਾਲਤ ਵਿਚ ਪੇਸ਼ ਨਾ ਹੋਣ 'ਤੇ ਗ੍ਰਿਫਤਾਰ (Arrest) ਕਰਨ ਤੱਕ ਨੂੰ ਆਖ਼ ਦਿੱਤਾ ਹੈ। ਦਰਅਸਲ ਅਭਿਨੇਤਰੀ ਕੰਗਨਾ ਰਣੌਤ (Kangana Ranaut) ਨੂੰ ਅਦਾਲਤ ਵਿਚ ਮਾਨਹਾਨੀ ਮਾਮਲੇ (Defamation cases) ਵਿਚ ਪੇਸ਼ ਹੋਣਾ ਸੀ ਪਰ ਉਹ ਅਦਾਲਤ ਵਿਚ ਪੇਸ਼ ਨਹੀਂ ਹੋਈ, ਜਿਸ ਕਾਰਣ ਅਦਾਲਤ ਨੇ ਕਹਿ ਦਿੱਤਾ ਕਿ ਜੇਕਰ ਉਹ ਅਗਲੀ ਸੁਣਵਾਈ 'ਤੇ ਪੇਸ਼ ਨਹੀਂ ਹੁੰਦੀ ਹੈ ਤਾਂ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇ। ਫਿਲਮ ਅਭਿਨੇਤਰੀ ਕੰਗਨਾ ਰਣੌਤ (Kangana Ranaut) 'ਤੇ ਗੀਤਕਾਰ ਜਾਵੇਦ ਅਖ਼ਤਰ ਵਲੋਂ ਮਾਨਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਹੋਈ। ਇਸ ਦੌਰਾਨ ਜਾਵੇਦ ਅਖ਼ਤਰ (Javed Akhtar) ਅਤੇ ਉਨ੍ਹਾਂ ਦੀ ਪਤਨੀ ਸ਼ਬਾਨਾ ਆਜ਼ਮੀ (Shabana Azmi) ਅਦਾਲਤ ਵਿਚ ਹਾਜ਼ਰ ਸਨ ਪਰ ਕੰਗਨਾ (Kangana Ranaut) ਇਕ ਵਾਰ ਫਿਰ ਅਦਾਲਤ ਨਹੀਂ ਪੁੱਜੀ।
ਕੰਗਨਾ (Kangana Ranaut) ਦੀ ਇਸ ਹਰਕਤ 'ਤੇ ਅਦਾਲਤ ਨੇ ਸਖ਼ਤ ਰਵੱਈਆ ਅਪਣਾਉਂਦਿਆਂ ਨਾਰਾਜ਼ਗੀ ਜਤਾਈ ਅਤੇ ਅਦਾਲਤ ਨੇ ਕੰਗਨਾ (Kangana Ranaut) ਨੂੰ ਚਿਤਾਵਨੀ ਦਿੱਤੀ। ਅਦਾਲਤ ਨੇ ਕਿਹਾ ਕਿ ਜੇਕਰ ਉਹ 20 ਸਤੰਬਰ ਨੂੰ ਅਗਲੀ ਸੁਣਵਾਈ 'ਤੇ ਮੁੜ ਨਹੀਂ ਹਾਜ਼ਰ ਹੋਈ ਤਾਂ ਉਸ ਵਿਰੁੱਧ ਗ੍ਰਿਫਤਾਰੀ ਦੇ ਵਾਰੰਟ ਜਾਰੀ ਕਰ ਦਿੱਤੇ ਜਾਣਗੇ। ਮਾਮਲੇ ਦੀ ਸੁਣਵਾਈ ਦੌਰਾਨ ਕੰਗਨਾ (Kangana Ranaut) ਵਲੋਂ ਉਨ੍ਹਾਂ ਦੇ ਵਕੀਲ ਰਿਜ਼ਵਾਨ ਸਿੱਦੀਕੀ ਹਾਜ਼ਰ ਸਨ। ਦੱਸ ਦਈਏ ਕਿ ਕੰਗਨਾ ਪਹਿਲਾਂ ਵੀ ਇਸ ਮਾਮਲੇ ਦੀ ਸੁਣਵਾਈ ਵਿਚ ਪੇਸ਼ ਨਾ ਹੋਣ ਦੀ ਮੰਗ ਕਰ ਚੁੱਕੀ ਹੈ ਜਿਸ ਨੂੰ ਅਦਾਲਤ ਨੇ ਪਹਿਲਾਂ ਹੀ ਰੱਦ ਕਰ ਦਿੱਤਾ ਹੈ।