ਨਵੀਂ ਦਿੱਲੀ: ਅਦਾਕਾਰਾ ਕੰਗਨਾ ਰਣੌਤ ਨੇ ਸ਼ਿਵ ਸੈਨਾ ਆਗੂ ਸੰਜੇ ਰਾਉਤ 'ਤੇ ਗੰਭੀਰ ਦੋਸ਼ ਲਗਾਏ ਹਨ। ਕੰਗਨਾ ਨੇ ਕਿਹਾ ਕਿ ਰਾਉਤ ਨੇ ਉਨ੍ਹਾਂ ਨੂੰ ਮੁੰਬਈ ਨਾ ਆਉਣ ਦੀ ਧਮਕੀ ਦਿੱਤੀ ਹੈ।
ਕੰਗਨਾ ਨੇ ਲਾਏ ਗੰਭੀਰ ਦੋਸ਼- ਸੰਜੇ ਰਾਉਤ ਨੇ ਮੁੰਬਈ ਨਾ ਆਉਣ ਦੀ ਧਮਕੀ ਦਿੱਤੀ ਅਦਾਕਾਰਾ ਨੇ ਟਵੀਟ ਕਰ ਕਿਹਾ ਕਿ ਪਹਿਲਾਂ ਮੁੰਬਈ ਦੀਆਂ ਸੜਕਾਂ 'ਤੇ ਆਜ਼ਾਦੀ ਦੇ ਨਾਅਰੇ ਲੱਗੇ ਅਤੇ ਹੁਣ ਸ਼ਰੇਆਮ ਧਮਕੀ ਦਿੱਤੀ ਜਾ ਰਹੀ ਹੈ। ਮੁੰਬਈ ਵਿੱਚ ਕੀ ਹੋ ਰਿਹਾ ਹੈ, ਮੁੰਬਈ ਪੀਓਕੇ ਵਰਗੀ ਜਾਪ ਰਹੀ ਹੈ।
ਦੱਸਣਯੋਗ ਹੈ ਕਿ ਬਾਲੀਵੁੱਡ ਅਦਾਕਾਰਾ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ 'ਚ ਮੁੰਬਈ ਪੁਲਿਸ ਦੀ ਕਾਰਵਾਈ 'ਤੇ ਸਵਾਲ ਚੁੱਕੇ ਸਨ।
ਇਸ ਤੋਂ ਪਹਿਲਾਂ ਰਾਉਤ ਨੇ ਸ਼ਿਵ ਸੈਨਾ ਦੇ ਅਖ਼ਬਾਰ ਸਾਮਨਾ ਵਿੱਚ ਕੰਗਨਾ ਰਣੌਤ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ਉਹ ਮੁੰਬਈ ਨਾ ਆਉਣ। ਉਨ੍ਹਾਂ ਲਿਖਿਆ ਸੀ ਕਿ ਕੰਗਨਾ ਮੁੰਬਈ ਵਿੱਚ ਰਹਿੰਦੀ ਹੈ, ਇੱਥੋਂ ਦੀ ਪੁਲਿਸ ਦੀ ਨਿਖੇਧੀ ਕਰਦੀ ਹੈ, ਜੋ ਕਿ ਸ਼ਰਮਨਾਕ ਹੈ। ਉਸ ਨੂੰ ਬੇਨਤੀ ਹੈ ਕਿ ਉਹ ਮੁੰਬਈ ਨਾ ਆਵੇ।