ਮੁੰਬਈ: ਬਾਲੀਵੁੱਡ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੇ ਐਤਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਰਾਮਨਾਥ ਕੋਵਿੰਦ ਉਨ੍ਹਾਂ ਨੂੰ ਮਿਲਣ ਲਈ ਲਤਾ ਮੰਗੇਸ਼ਕਰ ਦੇ ਘਰ ਪਹੁੰਚੇ। ਲਤਾ ਮੰਗੇਸ਼ਕਰ ਨੇ ਟਵਿੱਟਰ 'ਤੇ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਲਤਾ ਮੰਗੇਸ਼ਕਰ ਦੇ ਨਾਲ ਮੀਟਿੰਗ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ। ਕੋਵਿੰਦ ਨੇ ਇੱਕ ਟਵੀਟ ਵਿੱਚ ਲਿਖਿਆ, "ਲਤਾ ਮੰਗੇਸ਼ਕਰ ਨੂੰ ਅੱਜ ਉਨ੍ਹਾਂ ਦੀ ਘਰ ਮਿਲ ਕੇ ਮੈਨੂੰ ਬਹੁਤ ਖੁਸ਼ੀ ਹੋਈ। ਮੈਂ ਉਨ੍ਹਾਂ ਦੀ ਤੰਦਰੁਸਤ ਜ਼ਿੰਦਗੀ ਲਈ ਸ਼ੁੱਭਕਾਮਨਾਵਾਂ ਦਿੰਦਾ ਹਾਂ।"
ਲਤਾ ਮੰਗੇਸ਼ਕਰ ਦੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ - Lata Mangeshkar
ਗਾਇਕਾ ਲਤਾ ਮੰਗੇਸ਼ਕਰ ਨੇ ਐਤਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਰਾਮਨਾਥ ਕੋਵਿੰਦ ਉਨ੍ਹਾਂ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਲਤਾ ਮੰਗੇਸ਼ਕਰ ਨੇ ਟਵਿੱਟਰ 'ਤੇ ਇਸ ਦੀ ਜਾਣਕਾਰੀ ਦਿੱਤੀ। ਲਤਾ ਮੰਗੇਸ਼ਕਰ ਦੇ ਨਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੀਟਿੰਗ ਦੀਆਂ ਫੋਟੋਆਂ ਨੂੰ ਸਾਂਝਾ ਕੀਤਾ ਹੈ।
ਫ਼ੋਟੋ
ਤਸਵੀਰਾਂ ਵਿਚ ਲਤਾ ਮੰਗੇਸ਼ਕਰ ਰਾਸ਼ਟਰਪਤੀ ਕੋਵਿੰਦ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦੇ ਦਿਖਾਈ ਦੇ ਰਹੀ ਹੈ। ਲਤਾ ਮੰਗੇਸ਼ਕਰ ਦੇ ਟਵੀਟ 'ਤੇ ਕਈ ਲੋਕਾਂ ਨੇ ਟਿੱਪਣੀ ਕੀਤੀ ਹੈ ਅਤੇ ਬਹੁਤ ਸਾਰੇ ਲੋਕਾਂ ਨੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਹੈ। ਇੱਕ ਯੂਜ਼ਰ ਨੇ ਟਿੱਪਣੀ ਵਿੱਚ ਲਿਖਿਆ, "ਦੀਦੀ ਤੁਹਾਡੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ"
ਜ਼ਿਆਦਾਤਰ ਯੂਜ਼ਰਾਂ ਨੇ ਟਿੱਪਣੀ ਬਾਕਸ ਵਿੱਚ ਲਤਾ ਮੰਗੇਸ਼ਕਰ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ।
Last Updated : Aug 18, 2019, 7:52 PM IST