ਮੁੰਬਈ: ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਨੂੰ 'ਵਾਇਰਲ ਚੇਸਟ ਕੰਜੇਸ਼ਨ' ਦੇ ਕਾਰਨ ਸੋਮਵਾਰ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੇ ਪਰਿਵਾਰ ਤੋਂ ਪਤਾ ਲਗਿਆ ਹੈ ਕਿ ਉਨ੍ਹਾਂ ਦੀ ਹਾਲਤ 'ਚ ਹੁਣ ਸੁਧਾਰ ਹੈ। ਉਹ ਹੌਲੀ-ਹੌਲੀ ਠੀਕ ਹੋ ਰਹੇ ਹਨ।
ਹੋਰ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ਾਂ ਦਾ ਪਾਲਣ ਕਰਨਾ ਸਿਖਾਉਂਦੇ ਨੇ ਕੁਝ ਗੀਤ
ਉਨ੍ਹਾਂ ਦੀ ਟੀਮ ਤੋਂ ਇਹ ਸੂਚਨਾ ਮਿਲੀ ਹੈ ਕਿ ਲਤਾ ਮੰਗੇਸ਼ਕਰ ਜੀ ਨੂੰ ਸੀਨੇ 'ਚ ਖ਼ੂਨ ਦੇ ਜਮਨ ਦੀ ਸ਼ਿਕਾਇਤ ਹੈ। ਉਨ੍ਹਾਂ ਦੀ ਉਮਰ ਨੂੰ ਧਿਆਨ 'ਚ ਰੱਖਦੇ ਹੋਏ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ । ਅਜੇ ਉਨ੍ਹਾਂ ਨੂੰ ਐਂਟੀਬਾਇਓਟਿਕ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਬ੍ਰੀਚ ਕੈਂਡੀ ਹਸਪਤਾਲ 'ਚ ਉਨ੍ਹਾਂ ਦੀ ਜਾਂਚ ਚੱਲ ਰਹੀ ਹੈ।
ਦੱਸ ਦਈਏ ਕਿ 28 ਸਤੰਬਰ ਨੂੰ ਲਤਾ ਮੰਗੇਸ਼ਕਰ ਨੇ ਆਪਣਾ 90 ਵਾਂ ਜਨਮਦਿਨ ਮਨਾਇਆ ਸੀ। ਉਨ੍ਹਾਂ ਨੂੰ ਸਾਲ 2001 'ਚ ਭਾਰਤ ਦਾ ਸਰਵਊਚ ਨਾਗਰਿਕ ਸਨਮਾਨ 'ਭਾਰਤ ਰਤਨ' ਦਿੱਤਾ ਗਿਆ ਸੀ। ਉਨ੍ਹਾਂ ਨੇ 36 ਭਾਰਤੀ ਭਾਸ਼ਾਵਾਂ 'ਚ ਗੀਤ ਰਿਕਾਰਡ ਕਰਵਾਏ ਹਨ।
28 ਸਤੰਬਰ 1929 ਨੂੰ ਜਨਮੀਂ ਲਤਾ ਮੰਗੇਸ਼ਕਰ ਨੂੰ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੁਰਸਕਾਰਾਂ ਤੋਂ ਇਲਾਵਾ ਦਾਦਾ ਸਾਹਿਬ ਫ਼ਾਲਕੇ ਅਵਾਰਡ ਵੀ ਮਿਲ ਚੁੱਕਾ ਹੈ। ਸੋਸ਼ਲ ਮੀਡੀਆ 'ਤੇ ਲਤਾ ਮੰਗੇਸ਼ਕਰ ਦੇ ਫ਼ੈਨਜ਼ ਉਨ੍ਹਾਂ ਦੇ ਠੀਕ ਹੋਂਣ ਦੀ ਕਾਮਨਾ ਕਰ ਰਹੇ ਹਨ।