ਮੁੰਬਈ : ਪ੍ਰੋਰਨੋਗ੍ਰਾਫੀ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਮੁੰਬਈ ਪੁਲਿਸ ਸ਼ਿਲਪਾ ਸ਼ੈੱਟੀ ਦੇ ਘਰ ਜਾਂਚ ਲਈ ਪਹੁੰਚੀ ਹੈ। ਮੁੰਬਈ ਪੁਲਿਸ ਦੀ ਇੱਕ ਟੀਮ ਕਾਰੋਬਾਰੀ ਰਾਜ ਕੁੰਦਰਾ ਨਾਲ ਸ਼ਿਲਪਾ ਸ਼ੈੱਟੀ ਦੇ ਘਰ ਪਹੁੰਚੀ ਹੈ। ਪੁਲਿਸ ਟੀਮ ਇਥੇ ਜਾਂਚ ਤੇ ਰਾਜ ਕੁੰਦਰਾ ਦੇ ਖਿਲਾਫ ਠੋਸ ਸਬੂਤ ਇੱਕਠੇ ਕਰਨ ਲਈ ਇਥੇ ਪੁੱਜੀ ਹੈ।
ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਅਸ਼ਲੀਲ ਫਿਲਮਾਂ ਦੇ ਕੇਸ ਵਿੱਚ ਆਪਣੇ ਪਤੀ ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੌਜੂਦਾ ਸਮੇਂ ਨੂੰ ਚੁਣੌਤੀਆਂ ਨਾਲ ਭਰਪੂਰ ਦੱਸਦਿਆਂ ਕਿਹਾ ਹੈ ਕਿ ਪਿਛਲੇ ਸਮੇਂ ਵਿੱਚ ਉਸਨੇ ਆਪਣੀ ਜ਼ਿੰਦਗੀ ਵਿੱਚ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ, ਉਸ ਨੂੰ ਵਿਸ਼ਵਾਸ ਹੈ ਕਿ ਉਹ ਇਸ ਨਾਲ ਵੀ ਨਜਿੱਠਣ ਹੀ ਲਵੇਗੀ।
ਰਾਜ ਕੁੰਦਰਾ ਨੂੰ ਸੋਮਵਾਰ ਰਾਤ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਅਸ਼ਲੀਲ ਫਿਲਮਾਂ ਬਣਾਉਣ ਅਤੇ ਕੁੱਝ ਐਪਸ ਰਾਹੀਂ ਕਥਿਤ ਤੌਰ 'ਤੇ ਪ੍ਰਸਾਰਣ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਮੰਗਲਵਾਰ ਨੂੰ ਕੁੰਦਰਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੇ ਉਸ ਨੂੰ 27 ਜੁਲਾਈ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।