ਚੰਡੀਗੜ੍ਹ: ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਬਾਲੀਵੁੱਡ ਇੰਡਸਟਰੀ ਦੀਆਂ ਮਸ਼ਹੂਰ ਹਸਤੀਆਂ ਕੋਰੋਨਾ ਦੀ ਲਪੇਟ 'ਚ ਆ ਚੁੱਕੀਆਂ ਹਨ। ਹਾਲ ਹੀ 'ਚ ਅਦਾਕਾਰ ਨਕੁਲ ਮਹਿਤਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੋਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਸੀ। ਇਸ ਦੇ ਨਾਲ ਹੀ ਹੁਣ ਅਦਾਕਾਰ ਦਾ ਪਰਿਵਾਰ ਵੀ ਕੋਰੋਨਾ ਸੰਕਰਮਿਤ ਹੋ ਗਿਆ ਹੈ। ਅਦਾਕਾਰ ਦੀ ਪਤਨੀ ਜਾਨਕੀ ਮਹਿਤਾ ਅਤੇ ਬੇਟਾ ਸੂਫੀ ਮਹਿਤਾ ਵੀ ਕੋਰੋਨਾ ਸੰਕਰਮਿਤ ਪਾਏ ਗਏ ਹਨ। ਉਨ੍ਹਾਂ ਦੀ ਪਤਨੀ ਨੇ ਖੁਦ ਬੇਟੇ ਸੂਫੀ ਦੀ ਫੋਟੋ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਫਰਵਰੀ ਵਿੱਚ ਸੂਫੀ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਸੂਫੀ ਦਾ ਜਨਮ 3 ਫਰਵਰੀ 2021 ਨੂੰ ਹੋਇਆ ਸੀ।
ਇਹ ਤਸਵੀਰ ਅਦਾਕਾਰ ਦੀ ਪਤਨੀ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ।ਉਨ੍ਹਾਂ ਵੱਲੋਂ ਸ਼ੇਅਰ ਕੀਤੀ ਗਈ ਤਸਵੀਰ ਹਸਪਤਾਲ ਦੀ ਹੈ। ਉਨ੍ਹਾਂ ਨੇ ਆਪਣੇ ਬੇਟੇ ਸੂਫੀ ਬਾਰੇ ਹੈਲਥ ਅਪਡੇਟ ਸ਼ੇਅਰ ਕਰਦੇ ਹੋਏ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਜਾਨਕੀ ਨੇ ਆਪਣੀ ਪੋਸਟ 'ਚ ਦੱਸਿਆ ਹੈ ਕਿ ਹਾਲ ਹੀ 'ਚ ਸੂਫੀ 11 ਮਹੀਨਿਆਂ ਦੇ ਹੋਏ ਹਨ।
ਜਾਨਕੀ ਨੇ ਬੇਟੇ ਸੂਫੀ ਦੀ ਫੋਟੋ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ- 'ਸਾਨੂੰ ਅਹਿਸਾਸ ਸੀ ਕਿ ਹੁਣ ਕਦੇ ਨਾ ਕਦੇ ਅਸੀਂ ਵੀ ਕੋਰੋਨਾ ਦੀ ਚਪੇਟ ਵਿੱਚ ਆ ਹੀ ਜਾਣਾ ਹੈ। ਪਰ ਪਿਛਲੇ ਹਫ਼ਤੇ ਜੋ ਹੋਇਆ ਉਹ ਉਨ੍ਹਾਂ ਨੇ ਕਦੇ ਨਹੀਂ ਸੋਚਿਆ ਨਹੀਂ ਸੀ।