ਕੋਲਕਾਤਾ: ਉੱਘੇ ਫ਼ਿਲਮ ਨਿਰਦੇਸ਼ਕ ਬੁੱਧਦੇਵ ਦਾਸਗੁਪਤਾ ਦੀ ਬੁਢਾਪੇ ਨਾਲ ਸਬੰਧਤ ਬਿਮਾਰੀਆਂ ਕਾਰਨ ਵੀਰਵਾਰ ਦੀ ਸਵੇਰ ਉਨ੍ਹਾਂ ਦੀ ਰਿਹਾਇਸ਼ ‘ਤੇ ਮੌਤ ਹੋ ਗਈ। ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਿੱਤੀ। ਫ਼ਿਲਮ ਨਿਰਦੇਸ਼ਕ ਬੁੱਧਦੇਵ ਦਾਸਗੁਪਤਾ 77 ਸਾਲ ਦੇ ਸਨ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਦਾਸਗੁਪਤਾ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਤੇ ਉਨ੍ਹਾਂ ਦੇ ਪਹਿਲੇ ਵਿਆਹ ਤੋਂ ਦੋ ਧੀਆਂ ਸਨ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਸ਼ਟਰੀ ਪੁਰਸਕਾਰ ਜੇਤੂ ਨਿਰਦੇਸ਼ਕ ਲੰਬੇ ਸਮੇਂ ਤੋਂ ਕਿਡਨੀ ਦੀਆਂ ਬਿਮਾਰੀਆਂ ਤੋਂ ਪੀੜਤ ਸਨ ਅਤੇ ਹਫਤੇ ਵਿੱਚ ਦੋ ਵਾਰ ਨਿਯਮਿਤ ਰੂਪ ਤੋਂ ਡਾਇਲਸਿਸ ਕਰਵਾ ਰਹੇ ਸੀ। ਉਨ੍ਹਾਂ ਦੇ ਦੇਹਾਂਤ 'ਤੇ ਪੀਐਮ ਨਰਿੰਦਰ ਮੋਦੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੁੱਖ ਜਤਾਇਆ।