ਮੁੰਬਈ: ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਇਰਫ਼ਾਨ ਖ਼ਾਨ 29 ਅਪ੍ਰੈਲ ਨੂੰ ਇਸ ਦੁਨੀਆ ਤੋਂ ਚੱਲੇ ਗਏ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ। ਲੌਕਡਾਊਨ ਕਾਰਨ ਕਈ ਲੋਕ ਉਨ੍ਹਾਂ ਨੂੰ ਆਖ਼ਰੀ ਵਾਰ ਵੀ ਦੇਖ ਨਹੀਂ ਸਕੇ, ਪਰ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਅਦਾਕਾਰਾ ਦੀਪਿਕਾ ਪਾਦੂਕੋਣ ਨੇ ਸੋਸ਼ਲ ਮੀਡੀਆ ਉੱਤੇ ਇੱਕ ਭਾਵੁਕ ਕਵਿਤਾ ਨੂੰ ਸਾਂਝਾ ਕੀਤਾ ਹੈ, ਜਿਸ ਵਿੱਚ ਉਹ ਇਰਫ਼ਾਨ ਖ਼ਾਨ ਨਾਲ ਨਜ਼ਰ ਆ ਰਹੀ ਹੈ। ਦਰਅਸਲ ਦੀਪਿਕਾ ਤੇ ਇਰਫ਼ਾਨ ਦੀ ਫ਼ਿਲਮ 'ਪੀਕੂ' ਨੂੰ ਅੱਜ ਪੂਰੇ 5 ਸਾਲ ਹੋ ਗਏ ਹਨ।