ਹੈਦਰਾਬਾਦ: ਬਾਲੀਵੁੱਡ ਦੀ ਦੇਸੀ ਗਰਲ ਪ੍ਰਿਅੰਕਾ ਚੋਪੜਾ ਇੱਕ ਅੰਤਰਰਾਸ਼ਟਰੀ ਸ਼ਖ਼ਸੀਅਤ ਹੈ। ਗਲੋਬਲ ਸਟਾਰ ਪ੍ਰਿਅੰਕਾ ਚੋਪੜਾ ਆਪਣੇ ਪਤੀ ਨਿਕ ਜੋਨਸ ਨਾਲ ਅਮਰੀਕਾ 'ਚ ਆਪਣੇ ਸਹੁਰੇ ਘਰ ਰਹਿੰਦੀ ਹੈ ਪਰ ਪ੍ਰਿਯੰਕਾ ਦੇਸ਼-ਵਿਦੇਸ਼ 'ਚ ਆਪਣੇ ਪ੍ਰਸ਼ੰਸਕਾਂ ਨੂੰ ਨਹੀਂ ਭੁੱਲਦੀ। ਪ੍ਰਿਅੰਕਾ ਨੇ ਵਿਦੇਸ਼ਾਂ 'ਚ ਬੈਠੇ ਪ੍ਰਸ਼ੰਸਕਾਂ ਨੂੰ ਵੀ ਮਹਾਸ਼ਿਵਰਾਤਰੀ ਦੀ ਵਧਾਈ ਦਿੱਤੀ ਹੈ।
ਪ੍ਰਿਅੰਕਾ ਚੋਪੜਾ ਨੇ ਆਪਣੇ ਇੰਸਟਾਗ੍ਰਾਮ 'ਤੇ ਪ੍ਰਸ਼ੰਸਕਾਂ ਨੂੰ ਮਹਾਸ਼ਿਵਰਾਤਰੀ ਦੀ ਵਧਾਈ ਦਿੱਤੀ ਹੈ। ਅਦਾਕਾਰਾ ਨੇ ਆਪਣੇ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇੱਕ ਤਸਵੀਰ ਵਿੱਚ ਪ੍ਰਿਅੰਕਾ ਚੋਪੜਾ ਅਤੇ ਨਿਕ ਜੋਨਸ ਭਗਵਾਨ ਸ਼ਿਵ ਦੇ ਸਾਹਮਣੇ ਪੂਜਾ ਕਰਦੇ ਨਜ਼ਰ ਆ ਰਹੇ ਹਨ।
ਇਸ ਮੌਕੇ ਪ੍ਰਿਅੰਕਾ ਚੋਪੜਾ ਨੇ ਦੁਪੱਟੇ ਦੇ ਨਾਲ ਗੁਲਾਬੀ ਰੰਗ ਦੀ ਡਰੈੱਸ ਪਾਈ ਹੋਈ ਹੈ। ਇਸ ਦੇ ਨਾਲ ਹੀ ਨਿਕ ਜੋਨਸ ਸਫੇਦ ਕੁੜਤੇ ਪਜਾਮੇ ਵਿੱਚ ਭਗਵਾਨ ਸ਼ਿਵ ਦੇ ਸਾਹਮਣੇ ਬੈਠੇ ਹੋਏ ਨਜ਼ਰ ਆ ਰਹੇ ਹਨ।