ਮੁੰਬਈ : ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਆਪਣੇ ਜਨਮਦਿਨ ਤੋਂ ਪਹਿਲਾਂ ਹੀ ਮਸਤੀ ਦੇ ਮੂਡ ਵਿੱਚ ਆ ਗਈ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਆਪਣੀ ਕੁੱਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਨ੍ਹਾਂ ਵਿੱਚ ਉਨ੍ਹਾਂ ਦੇ ਬੇਹਦ ਬੋਲਡ ਅੰਦਾਜ ਨਜ਼ਰ ਆਇਆ।
ਪ੍ਰਿੰਅਕਾ ਨੇ ਸੋਸ਼ਲ ਮੀਡੀਆ 'ਤੇ ਸਵੀਮਿੰਗ ਸੂਟ 'ਚ ਤਸਵੀਰਾਂ ਸਾਂਝੀਆਂ ਕੀਤੀਆ ਹਨ। ਇਨ੍ਹਾਂ ਤਸਵੀਰਾਂ 'ਚ ਉਹ ਬੇਹਦ ਖੁਬਸੂਰਤ ਨਜ਼ਰ ਆ ਰਹੀ ਹੈ। ਇਸ ਵਿੱਚ ਉਨ੍ਹਾਂ ਨੇ ਕਾਲੇ ਰੰਗ ਦਾ ਸਵੀਮਿੰਗ ਸੂਟ ਪਾਇਆ ਹੋਇਆ ਹੈ ਤੇ ਉਹ ਸਨਬਾਥ ਲੈਂਦੀ ਹੋਈ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਦਾ ਪਾਲਤੂ ਕੁੱਤਾ ਵੀ ਨਜ਼ਰ ਆ ਰਿਹਾ ਹੈ।