ਚੇਨਈ: ਸੁਪਰ ਸਟਾਰ ਰਜਨੀਕਾਂਤ ਨੇ ਸੋਮਵਾਰ ਨੂੰ ਇੱਕ ਸੋਸ਼ਲ ਮੀਡੀਆ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਗਾਇਕ ਐਸਪੀ ਬਾਲਾ ਸੁਬਰਾਮਨੀਅਮ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ। ਜਾਣਕਾਰੀ ਮੁਤਾਬਕ ਸੀਨੀਅਰ ਗਾਇਕ ਬਾਲਾ ਸੁਬਰਾਮਨੀਅਮ ਦਾ ਕੋਵਿਡ 19 ਟੈਸਟ ਪੌਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।
ਰਜਨੀਕਾਂਤ ਨੇ ਗਾਇਕ ਐਸਪੀ ਬਾਲਾ ਸੁਬਰਾਮਨੀਅਮ ਦੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ - Rajinikanth
ਅਦਾਕਾਰ ਰਜਨੀਕਾਂਤ ਨੇ ਗਾਇਕ ਐਸਪੀ ਬਾਲਾਸੁਬਰਾਮਨੀਅਮ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ। ਜਾਣਕਾਰੀ ਮੁਤਾਬਕ ਬਾਲਾਸੁਬਰਾਮਨੀਅਮ ਹਲੇ ਵੀ ਵੈਂਨਟੀਲੇਟਰ 'ਤੇ ਹਨ ਤੇ ਉਨ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ।
ਰਜਨੀਕਾਂਤ ਨੇ ਗਾਇਕ ਐਸਪੀ ਬਾਲਾਸੁਬਰਾਮਨੀਅਮ ਦੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ
ਤਾਜ਼ਾ ਜਾਣਕਾਰੀ ਮੁਤਾਬਕ ਉਹ ਹੁਣ ਵੀ ਵੈਂਟੀਲੇਟਰ 'ਤੇ ਹਨ ਤੇ ਉਨ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਇਸ ਤੋਂ ਪਹਿਲਾਂ ਸਵੇਰੇ ਰਜਨੀਕਾਂਤ ਨੇ ਟਵਿੱਟਰ 'ਤੇ ਇੱਕ ਵੀਡੀਓ ਪੋਸਟ ਕੀਤੀ।
ਇਸ ਵੀਡੀਓ 'ਚ ਉਨ੍ਹਾਂ ਕਿਹਾ, 'ਲਗਭਗ 50 ਤੋਂ ਜਿਆਦਾ ਸਾਲਾਂ ਤੱਕ ਵੱਖ-ਵੱਖ ਭਾਸ਼ਾਵਾਂ 'ਚ ਐਸਪੀਬੀ ਸਰ ਨੇ ਆਪਣੀ ਆਵਾਜ਼ ਨਾਲ ਕੋਰੋੜਾ ਲੋਕਾਂ ਦਾ ਮਨੋਰੰਜਨ ਕੀਤਾ ਹੈ। ਉਹ ਕੋਰੋਨਾ ਨਾਲ ਪੀੜਤ ਹਨ ਤੇ ਇਲਾਜ਼ ਕਰਵਾ ਰਹੇ ਹਨ। ਮੈਂ ਭਗਵਾਨ ਤੋਂ ਪ੍ਰਾਥਨਾ ਕਰਦਾ ਹਾਂ ਕਿ ਉਹ ਜਲਦ ਤੋਂ ਜਲਦ ਠੀਕ ਹੋ ਜਾਣ। 'ਵੀਡੀਓ ਦੇ ਕੈਪਸ਼ਨ ਵਿੱਚ ਰਜਨੀਕਾਂਤ ਨੇ ਲਿਖਿਆ, 'ਜਲਦੀ ਠੀਕ ਹੋ ਜਾਓ ਪਿਆਰੇ ਬਾਲੂ ਸਰ'