ਮੁੰਬਈ: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਰਾਣੀ ਮੁਖ਼ਰਜੀ ਦੀ ਫ਼ਿਲਮ 'ਮਰਦਾਨੀ 2' ਹਾਲ ਹੀ ਵਿੱਚ ਰਿਲੀਜ਼ ਹੋਈ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ਦੇ ਪਹਿਲੇ ਦਿਨ ਦੀ ਕਲੈਕਸ਼ਨ ਨੂੰ ਫ਼ਿਲਮ ਆਲੋਚਕ ਤਰਨ ਅਦਰਸ਼ ਨੇ ਆਪਣੇ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ। ਇਸ ਤੋਂ ਇਲਾਵਾ ਤਰਨ ਨੇ ਰਾਣੀ ਦੀਆਂ ਪੁਰਾਣੀਆਂ ਫ਼ਿਲਮਾਂ ਦੇ ਪਹਿਲੇ ਦਿਨ ਦੀ ਕਲੈਕਸ਼ਨ ਨੂੰ ਵੀ ਸਾਂਝਾ ਕੀਤਾ ਹੈ।
ਪਹਿਲੇ ਦਿਨ ਹੀ ਬਾਕਸ ਆਫ਼ਿਸ 'ਤੇ ਛਾਈ ਮਰਦਾਨੀ 2 - 'ਮਰਦਾਨੀ 2' ਦਾ ਬਾਕਸ ਆਫਿਸ ਉੱਤੇ ਪ੍ਰਦਰਸ਼ਨ
ਰਾਣੀ ਮੁਖ਼ਰਜੀ ਦੀ ਫ਼ਿਲਮ 'ਮਰਦਾਨੀ 2' ਨੇ ਬਾਕਸ ਆਫਿਸ ਉੱਤੇ ਚੰਗਾ ਪ੍ਰਦਰਸ਼ਨ ਕਰਦੇ ਹੋਏ ਪਹਿਲੇ ਦਿਨ 3.80 ਕਰੋੜ ਦਾ ਕਲੈਕਸ਼ਨ ਕੀਤਾ ਹੈ, ਜਿਸ ਦੀ ਜਾਣਕਾਰੀ ਫ਼ਿਲਮ ਆਲੋਚਕ ਤਰਨ ਆਦਰਸ਼ ਨੇ ਆਪਣੇ ਟਵਿੱਟਰ ਹੈਂਡਲ 'ਤੇ ਦਿੱਤੀ ਹੈ।
ਰਾਣੀ ਦੀ ਫ਼ਿਲਮ ਸਾਲ 2014 ਵਿੱਚ ਆਈ ਫ਼ਿਲਮ 'ਮਰਦਾਨੀ' ਨੇ ਪਹਿਲੇ ਦਿਨ 3.46 ਕਰੋੜ ਦਾ ਕਲੈਕਸ਼ਨ ਕੀਤਾ ਸੀ। ਸਾਲ 2018 ਵਿੱਚ ਆਈ ਫ਼ਿਲਮ 'ਹਿਚਕੀ' ਨੇ 3.32 ਕਰੋੜ ਤੇ ਹਾਲ ਹੀ ਵਿੱਚ ਰਿਲੀਜ਼ ਹੋਈ ਫ਼ਿਲਮ 'ਮਰਦਾਨੀ 2' ਨੇ 3.80 ਕਰੋੜ ਦਾ ਕਲੈਕਸ਼ਨ ਕੀਤਾ ਹੈ। ਦੱਸ ਦੇਈਏ ਕਿ ਰਾਣੀ ਦੀ 'ਮਰਦਾਨੀ 2' ਨੇ ਰਾਣੀ ਦੀਆਂ ਪਹਿਲਾ ਵਾਲੀਆਂ ਫ਼ਿਲਮਾਂ ਨਾਲੋਂ ਜ਼ਿਆਦਾ ਕਲੈਕਸ਼ਨ ਕੀਤਾ ਹੈ।
ਜੇ ਫ਼ਿਲਮ ਦੀ ਗੱਲ ਕਰੀਏ ਤਾਂ ਇਸ ਫ਼ਿਲਮ ਦੀ ਤਾਂ ਫ਼ਿਲਮ ਵਿੱਚ ਰਾਣੀ ਆਪਣੇ ਨਿਡਰ ਅਤੇ ਅਸੂਲਾਂ ਦੀ ਪੱਕੀ ਪੁਲਿਸ ਅਧਿਕਾਰੀ ਸ਼ਿਵਾਨੀ ਸ਼ਿਵਾਜੀ ਰਾਏ ਦੇ ਕਿਰਦਾਰ ਵਿੱਚ ਨਜ਼ਰ ਆ ਰਹੀ ਹੈ, ਜਿਸ ਵਿੱਚ ਰਾਣੀ ਇੱਕ ਬਦਨਾਮ ਅਪਰਾਧੀ ਨੂੰ ਫੜਣ ਲਈ ਦਿਨ ਰਾਤ ਇੱਕ ਕਰ ਦਿੰਦੀ ਹੈ। ਇਹ ਫ਼ਿਲਮ ਭਾਰਤ ਵਿੱਚ ਬਲਾਤਕਾਰ ਦੇ ਘਿਣਾਉਣੇ ਸਮਾਜਿਕ ਅਪਰਾਧ ਨੂੰ ਦਰਸਾਉਂਦੀ ਹੈ, ਜੋ ਜ਼ਿਆਦਾਤਰ ਨੌਜਵਾਨਾਂ ਵੱਲੋਂ ਕੀਤੇ ਜਾਂਦੇ ਹਨ।
ਹੋਰ ਪੜ੍ਹੋ: 'ਸਟ੍ਰੀਟ ਡਾਂਸਰ 3 ਡੀ' : ਪ੍ਰਭੂ ਦੇਵਾ ਦਾ ਦੇਖਣ ਨੂੰ ਮਿਲੇਗਾ ਸ਼ਾਨਦਾਰ ਲੁੱਕ