ਮੁੰਬਈ: ਅਭਿਨੇਤਰੀ ਰਿਆ ਚੱਕਰਵਰਤੀ ਸੀਬੀਆਈ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹੈ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਸੱਚਾਈ ਉਹੀ ਰਹੇਗੀ ਭਾਵੇਂ ਕੋਈ ਵੀ ਏਜੰਸੀ ਇਸ ਮਾਮਲੇ ਦੀ ਜਾਂਚ ਕਰੇ। ਇਹ ਉਨ੍ਹਾਂ ਦੇ ਵਕੀਲ ਨੇ ਇਹ ਕਿਹਾ ਜਦੋਂ ਸੁਪਰੀਮ ਕੋਰਟ ਨੇ ਬੁੱਧਵਾਰ ਸਵੇਰੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਦੇ ਆਦੇਸ਼ ਦਿੱਤੇ।
ਵਕੀਲ ਸਤੀਸ਼ ਮਾਨੇਸ਼ਿੰਦੇ ਨੇ ਇੱਕ ਬਿਆਨ ਵਿੱਚ ਕਿਹਾ, "ਮਾਣਯੋਗ ਸੁਪਰੀਮ ਕੋਰਟ ਨੇ ਇਸ ਕੇਸ ਦੇ ਤੱਥਾਂ ਅਤੇ ਹਾਲਾਤ ਅਤੇ ਮੁੰਬਈ ਪੁਲਿਸ ਦੀ ਜਾਂਚ ਰਿਪੋਰਟ ਨੂੰ ਵੇਖਦਿਆਂ ਮਹਿਸੂਸ ਕੀਤਾ ਕਿ ਇਸ ਕੇਸ ਦੀ ਸੀਬੀਆਈ ਜਾਂਚ ਕਰਵਾਉਣਾ ਉਚਿਤ ਹੋਵੇਗਾ ਕਿਉਂਕਿ ਰੀਆ ਨੇ ਖ਼ੁਦ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਇਹ ਵੀ ਦੇਖਿਆ ਕਿ ਦੋਵੇਂ ਸੂਬਿਆਂ ਵੱਲੋਂ ਇੱਕ ਦੂਜੇ ਦੇ ਖ਼ਿਲਾਫ਼ ਰਾਜਨੀਤਿਕ ਦਖਲਅੰਦਾਜ਼ੀ ਦੇ ਦੋਸ਼ ਲਗਾਉਣ ਦੇ ਚਲਦੇ ਇਹ ਕੇਸ ਸੀਬੀਆਈ ਨੂੰ ਸੌਂਪਣਾ ਨਿਆਂ ਦੇ ਹਿੱਤ ਵਿੱਚ ਹੋਵੇਗਾ।"