ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਦੇਸ਼ ਦੀਆਂ 3 ਵੱਡੀਆਂ ਏਜੰਸੀਆਂ ਜਾਂਚ ਕਰ ਰਹੀਆਂ ਹਨ। ਕੇਂਦਰੀ ਜਾਂਚ ਬਿਉਰੋ (ਸੀਬੀਆਈ), ਇਨਫੋਰਸਮੈਂਟ ਡਾਇਰੈਕਟੋਰੇਟ, (ਈਡੀ) ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਅਲੱਗ-ਅਲੱਗ ਪਹਿਲੂਆਂ 'ਤੇ ਪੜਤਾਲ ਵਿੱਚ ਜੁਟੀਆਂ ਹੋਈਆਂ ਹਨ। ਡਰੱਗਜ਼ ਦੇ ਮਾਮਲੇ ਨੂੰ ਲੈ ਕੇ ਐਨਸੀਬੀ ਤਫ਼ਤੀਸ਼ ਕਰ ਰਹੀ ਹੈ। ਐਨਸੀਬੀ ਨੇ ਅੱਜ ਰਿਆ ਚੱਕਰਵਰਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦੱਸ ਦੇਈਏ ਕਿ ਐਨਸੀਬੀ ਦੇ ਅਧਿਕਾਰੀ ਲਗਾਤਾਰ 3 ਦਿਨਾਂ ਤੋਂ ਰਿਆ ਤੋਂ ਪੁੱਛਗਿੱਛ ਕਰ ਰਹੇ ਹਨ।