ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਭਾਰਤ ਪੂਰੀ ਤਰ੍ਹਾਂ ਲੌਕਡਾਊਨ ਹੈ, ਉੱਥੇ ਹੀ ਇਸ ਵਾਇਰਸ ਨਾਲ ਪੀੜਤ ਲੋਕਾਂ ਦਾ ਆਂਕੜਾ ਵੱਧਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਲੋਕਾਂ ਨੂੰ ਘਰ ਵਿੱਚ ਰਹਿਣ ਦੀ ਅਪੀਲ ਕੀਤੀ ਗਈ ਹੈ। ਉੱਥੇ ਹੀ ਇਸ ਲੌਕਡਾਊਨ ਵਿੱਚ ਡਿਪ੍ਰੈਸ਼ਨ ਤੋਂ ਬਚਣ ਲਈ ਅਦਾਕਾਰ ਰਿਸ਼ੀ ਕਪੂਰ ਨੇ ਟਵੀਟ ਕਰਦੇ ਹੋਏ ਇੱਕ ਸੁਝਾਅ ਦਿੱਤਾ ਹੈ। ਰਿਸ਼ੀ ਕਪੂਰ ਨੇ ਸੂਬਾ ਸਰਕਾਰਾਂ ਨੂੰ ਸ਼ਰਾਬ ਦੇ ਸਾਰੇ ਠੇਕੇ ਖੋਲ੍ਹਣ ਦੀ ਗੱਲ ਕਹੀ ਹੈ।
ਰਿਸ਼ੀ ਕਪੂਰ ਨੇ ਲੌਕਡਾਊਨ ਵਿੱਚ ਸਰਕਾਰ ਨੂੰ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਕੀਤੀ ਅਪੀਲ
ਲੌਕਡਾਊਨ ਵਿੱਚ ਡਿਪ੍ਰੈਸ਼ਨ ਤੋਂ ਬਚਣ ਲਈ ਅਦਾਕਾਰ ਰਿਸ਼ੀ ਕਪੂਰ ਨੇ ਟਵੀਟ ਕਰਦੇ ਹੋਏ ਸੂਬਾ ਸਰਕਾਰਾਂ ਨੂੰ ਸ਼ਰਾਬ ਦੇ ਸਾਰੇ ਠੇਕੇ ਖੋਲ੍ਹਣ ਦੀ ਗੱਲ ਕਹੀ ਹੈ।
ਰਿਸ਼ੀ ਕਪੂਰ ਨੇ ਟਵੀਟ ਕਰਦੇ ਹੋਏ ਕਿਹਾ ਕਿ ਇਸ ਸਮੇਂ ਸੂਬਾ ਸਰਕਾਰਾਂ ਨੂੰ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਨੂੰ ਖੋਲ੍ਹ ਦੇਣਾ ਚਾਹਿਦਾ ਹੈ। ਟਵੀਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸ਼ਾਮ ਦੇ ਸਮੇਂ ਸਾਰੇ ਸ਼ਰਾਬ ਦੇ ਠੇਕੇ ਖੋਲ੍ਹ ਦੇਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਨੂੰ ਗਲ਼ਤ ਨਾ ਸਮਝੋ ਲੋਕ ਘਰ ਵਿੱਚ ਬੈਠ ਕੇ ਡਿਪ੍ਰੈਸ਼ਨ ਵਿੱਚ ਜੀਉਣ ਨੂੰ ਮਜ਼ਬੂਰ ਹਨ।
ਡਾਕਟਰਾਂ, ਪੁਲਿਸ ਵਾਲਿਆਂ ਨੂੰ ਤਣਾਅ ਤੋਂ ਮੁਕਤ ਹੋਣਾ ਚਾਹੀਦਾ ਹੈ, ਉਂਝ ਵੀ ਬਲੈਕ ਵਿੱਚ ਵੀ ਤਾਂ ਵੇਚੀ ਜਾ ਰਹੀ ਹੈ। ਰਿਸ਼ੀ ਕਪੂਰ ਨੇ ਸਰਕਾਰ ਤੋਂ ਅਪੀਲ ਕੀਤੀ ਕਿ ਇਸ ਸਮੇਂ ਸ਼ਰਾਬ ਨੂੰ ਲੀਗਲ ਲਾਇਨ ਕਰ ਦੇਣਾ ਚਾਹਿਦਾ ਹੈ ਕਿਉਂਕਿ ਸੂਬਾ ਸਰਕਾਰ ਨੂੰ ਉਂਝ ਵੀ ਹਾਲੇ ਐਕਸਾਈਜ਼ ਤੋਂ ਮਿਲ ਰਹੇ ਪੈਸਿਆਂ ਦੀ ਬਹੁਤ ਲੋੜ ਹੈ।