ਮੁੰਬਈ: ਕੋਰੋਨਾ ਕਾਰਨ ਚੱਲ ਰਹੇ ਲੌਕਡਾਊਨ ਨੇ ਸਾਰੇ ਲੋਕਾਂ ਨੂੰ ਘਰਾਂ 'ਚ ਬੰਦ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ ਸਭ ਤੋਂ ਜ਼ਿਆਦਾ ਪ੍ਰੇਸ਼ਾਨ ਮਜ਼ਦੂਰ ਵਰਗ ਦੇ ਲੋਕ ਹਨ, ਜੋ ਰੋਜ਼ ਕਮਾਉਂਦੇ ਹਨ ਅਤੇ ਖਾਂਦੇ ਹਨ। ਅਜਿਹੇ ਸਮੇਂ ਵਿੱਚ ਬਾਲੀਵੁੱਡ ਸਟਾਰ ਸਲਮਾਨ ਖ਼ਾਨ ਕਈ ਲੋਕਾਂ ਦੀ ਮਦਦ ਕਰ ਰਹੇ ਹਨ।
ਬਾਲੀਵੁੱਡ ਦੇ ਭਾਈਜਾਨ ਸਲਮਾਨ ਖ਼ਾਨ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਲਗਾਤਾਰ ਮਦਦ ਕਰ ਰਹੇ ਹਨ। ਸਲਮਾਨ ਖ਼ਾਨ ਗਰੀਬਾਂ ਲਈ ਮਸੀਹਾ ਬਣ ਕੇ ਆਏ। ਉਨ੍ਹਾਂ ਨੇ ਹੁਣ 'Being Haangryy' ਨਾਂਅ ਦਾ ਇੱਕ ਫੂਡ ਟਰੱਕ ਸ਼ੁਰੂ ਕੀਤਾ ਹੈ, ਜੋ ਲੋੜਵੰਦਾਂ ਤੱਕ ਰਾਸ਼ਨ ਪਹੁੰਚਾਏਗਾ ਤੇ ਉਨ੍ਹਾਂ ਦੀ ਮਦਦ ਕਰੇਗਾ। ਲੋਕ ਸੋਸ਼ਲ ਮੀਡੀਆ 'ਤੇ ਸਲਮਾਨ ਦੇ ਇਸ ਕਦਮ ਦੀ ਕਾਫ਼ੀ ਸ਼ਲਾਘਾ ਕਰ ਰਹੇ ਹਨ।