ਮੁੰਬਈ: ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਕੋਰੋਨਾ ਵਾਇਰਸ ਦੇ ਬਾਰੇ ਜਾਗਰੂਕਤਾ ਵਧਾਉਣ ਲਈ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਕਈ ਸਿਤਾਰੇ ਨਜ਼ਰ ਆਏ ਸਨ। ਇੱਕ ਵਾਰ ਫਿਰ ਸ਼ਾਹਰੁਖ ਖ਼ਾਨ ਨੇ ਆਪਣੇ ਪ੍ਰਸ਼ੰਸਕਾ ਨੂੰ ਘਰਾਂ ਦੇ ਅੰਦਰ ਰਹਿਣ ਤੇ ਬਚਾਅ ਦੇ ਉਪਾਅ ਦਾ ਪਾਲਣ ਕਰਨ ਲਈ ਇੱਕ ਹੋਰ ਵੀਡੀਓ ਸ਼ੇਅਰ ਕੀਤਾ ਹੈ।
ਕੋਵਿਡ-19: ਸ਼ਾਹਰੁਖ ਖਾਨ ਨੇ ਜਾਗਰੂਕਤਾ ਵਧਾਉਣ ਲਈ ਸ਼ੇਅਰ ਕੀਤਾ ਖ਼ਾਸ ਵੀਡੀਓ - shahrukh khan share a video to advise fans about coronavirus
ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਨੇ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਸਾਰਿਆ ਨੂੰ ਬੇਨਤੀ ਕੀਤੀ ਹੈ ਕਿ ਸਾਰੇ ਲੋਕ ਆਪਣੇ ਘਰਾਂ ਵਿੱਚ ਹੀ ਰਹਿਣ ਤੇ ਸੁਰੱਖਿਅਤ ਰਹਿਣ।
ਵੀਡੀਓ ਵਿੱਚ ਅਦਾਕਾਰ ਸਾਰਿਆਂ ਦੀ ਦੇਖ-ਭਾਲ ਕਰਦੇ ਹੋਏ ਤੇ ਸਾਵਧਾਨੀਆਂ ਬਾਰੇ ਗੱਲ ਕਰਦੇ ਹੋਏ ਨਜ਼ਰ ਆ ਰਹੇ ਹਨ। ਅਦਾਕਾਰ ਨੇ ਵੀਡੀਓ ਦੇ ਨਾਲ ਕੈਪਸ਼ਨ ਵਿੱਚ ਲਿਖਿਆ,"ਸਾਨੂੰ ਸਾਰਿਆ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ ਤੇ ਸਾਡੇ ਲਈ ਇਨ੍ਹਾਂ ਕਰਨ ਵਾਲੇ ਆਫੀਸ਼ੀਅਲ ਦਾ ਸਮੱਰਥਨ ਕਰਨਾ ਚਾਹੀਦਾ ਹੈ।"
ਸ਼ਾਹਰੁਖ ਖ਼ਾਨ ਨੇ ਵੀਡੀਓ ਦੀ ਸ਼ੁਰੂਆਤ ਵਿੱਚ ਕਿਹਾ ਕੋਰੋਨਾ ਵਾਇਰਸ ਪੂਰੀ ਦੁਨੀਆ ਉੱਤੇ ਆਪਣਾ ਅਸਰ ਪਾ ਰਿਹਾ ਹੈ। ਇਸ ਮੁਸ਼ਕਲ ਸਮੇਂ ਵਿੱਚ ਸਾਨੂੰ ਇੱਕ-ਜੁੱਟ ਹੋ ਕੇ ਇਸ ਨੂੰ ਰੋਕਣਾ ਹੋਵੇਗਾ। ਉਨ੍ਹਾਂ ਨੇ ਅੱਗੇ ਕਿਹਾ, "ਆਪਣੀ ਸਿਹਤ ਦਾ ਧਿਆਨ ਰੱਖੋ। ਕੁਝ ਵੀ ਹੋਣ ਉੱਤੇ ਡਾਕਟਰ ਨਾਲ ਸੰਪਰਕ ਕਰੋ।"