ਪੰਜਾਬ

punjab

ETV Bharat / sitara

ਚੋਣ ਕਮਿਸ਼ਨ ਵੱਲੋਂ ਸੋਨੂੰ ਸੂਦ ਪੰਜਾਬ ਦਾ ਆਈਕਨ ਨਿਯੁਕਤ

ਅਦਾਕਾਰ ਸੋਨੂੰ ਸੂਦ ਨੂੰ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸੂਬੇ ਲਈ ਆਈਕਨ ਨਿਯੁਕਤ ਕੀਤਾ ਹੈ। ਸੂਦ ਨੂੰ ਸਟੇਟ ਆਈਕਨ ਨਿਯੁਕਤ ਕਰਨ ਸਬੰਧੀ ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਨੂੰ ਇੱਕ ਪ੍ਰਸਤਾਵ ਭੇਜਿਆ ਗਿਆ ਸੀ

ਚੋਣ ਕਮਿਸ਼ਨ ਵੱਲੋਂ ਸੋਨੂੰ ਸੂਦ ਪੰਜਾਬ ਦਾ ਆਈਕਨ ਨਿਯੁਕਤ
ਚੋਣ ਕਮਿਸ਼ਨ ਵੱਲੋਂ ਸੋਨੂੰ ਸੂਦ ਪੰਜਾਬ ਦਾ ਆਈਕਨ ਨਿਯੁਕਤ

By

Published : Nov 17, 2020, 6:30 AM IST

Updated : Nov 17, 2020, 7:00 AM IST

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਇੱਕ ਪੱਤਰ ਜਾਰੀ ਕਰਕੇ ਭਾਰਤੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਪ੍ਰੋਡਿਊਸਰ ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸੋਨੂੰ ਸੂਦ ਨੂੰ ਸਟੇਟ ਆਈਕਨ ਨਿਯੁਕਤ ਕਰਨ ਸਬੰਧੀ ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਨੂੰ ਇੱਕ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਪ੍ਰਵਾਨਗੀ ਮਿਲ ਗਈ ਹੈ।

ਉਨ੍ਹਾਂ ਦੱਸਿਆ ਕਿ ਦਫਤਰ, ਮੁੱਖ ਚੋਣ ਅਫਸਰ, ਪੰਜਾਬ ਸੂਬੇ ਵਿੱਚ ਸੋਨੂੰ ਸੂਦ ਨਾਲ ਮਿਲ ਕੇ ਲੋਕਾਂ ਵਿੱਚ ਚੋਣ ਪ੍ਰੀਕਰਿਆ ਸਬੰਧੀ ਜਾਗਰੂਕਤਾ ਪੈਦਾ ਹੋਵੇਗੀ ਅਤੇ ਐਥੀਕਲ ਵੋਟਿੰਗ ਬਾਰੇ ਜਿਆਦਾ ਪ੍ਰਚਾਰ ਕੀਤਾ ਜਾਵੇਗਾ।

ਪੰਜਾਬ ਰਾਜ ਦੇ ਮੋਗਾ ਜ਼ਿਲ੍ਹਾ ਨਾਲ ਸਬੰਧਤ ਸੋਨੂੰ ਸੂਦ ਵੱਲੋਂ ਹਿੰਦੀ, ਤਾਮਿਲ ਤੇਲਗੂ ਕੰਨੜ, ਅਤੇ ਪੰਜਾਬੀ ਸਮੇਤ ਕਈ ਭਾਰਤੀ ਭਾਸ਼ਾਵਾਂ ਵਿੱਚ ਬਣੀਆਂ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਸੂਦ ਵੱਲੋਂ ਲੋਕ ਭਲਾਈ ਲਈ ਬਹੁਤ ਕਾਰਜ ਕੀਤੇ ਜਾ ਰਹੇ ਹਨ।

ਕੋਵਿਡ ਕਾਲ ਵਿੱਚ ਲਾਗੂ ਲੌਕਡਾਊਨ ਦੋਰਾਨ ਸੂਦ ਵੱਲੋਂ ਵੱਖ-ਵੱਖ ਥਾਵਾਂ 'ਤੇ ਫ਼ਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਵਿੱਚ ਬਹੁਤ ਮਦਦ ਕੀਤੀ ਗਈ ਸੀ ਜਿਸ ਲਈ ਸਮਾਜ ਦੇ ਸਾਰੇ ਵਰਗਾਂ ਵੱਲੋਂ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੋਵਿਡ ਦੋਰਾਨ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਸੰਯੁਕਤ ਰਾਸ਼ਟਰ ਡਿਵੈਲਪਮੈਂਟ ਪ੍ਰੋਗਰਾਮ ਵੱਲੋਂ ਉਨ੍ਹਾਂ ਨੂੰ ਐਸ.ਡੀ.ਜੀ. ਸਪੈਸ਼ਲ ਹਿਊਮਨਟੇਰੀਅਨ ਐਕਸ਼ਨ ਐਵਾਰਡ ਵੀ ਦਿੱਤਾ ਗਿਆ। ਇਸ ਤੋਂ ਇਲਾਵਾ ਫਿਲਮ ਵਿੱਚ ਕੀਤੇ ਕੰਮ ਲਈ ਵੀ ਵੱਖ-ਵੱਖ ਰਾਜ ਸਰਕਾਰਾਂ ਵੱਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।

Last Updated : Nov 17, 2020, 7:00 AM IST

ABOUT THE AUTHOR

...view details