ਨਵੀਂ ਦਿੱਲੀ: ਬਾਲੀਵੁੱਡ ਦੇ ਖਿਲਾਡੀ ਅਕਸ਼ੇ ਕੁਮਾਰ ਅਤੇ ਕੈਟਰੀਨਾ ਕੈਫ ਦੀ ਸਟਾਰਰ ਫ਼ਿਲਮ 'ਸੂਰਿਆਵੰਸ਼ੀ' ਨੂੰ ਕੋਰੋਨਾਵਾਇਰਸ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਨਿਰਮਾਤਾਵਾਂ ਨੇ ਹਾਲ ਹੀ ਵਿੱਚ ਇੱਕ ਆਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸਹੀ ਸਮਾਂ ਵੇਖ ਕੇ ਫ਼ਿਲਮ ਨੂੰ ਸਿਨੇਮਾਘਰਾਂ 'ਚ ਰਿਲੀਜ਼ ਕੀਤੀ ਜਾਵੇਗਾ।
ਦੱਸਣਯੋਗ ਹੈ ਕਿ ਇਸ ਫ਼ਿਲਮ ਵਿੱਚ ਅਕਸ਼ੇ ਨਾਲ ਰਣਬੀਰ ਸਿੰਘ ਤੇ ਅਜੇ ਦੇਵਗਨ ਵੀ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਇਹ ਫ਼ਿਲਮ ਪਹਿਲਾ 27 ਮਾਰਚ ਨੂੰ ਰਿਲੀਜ਼ ਹੋਣੀ ਸੀ।