ਮੁੰਬਈ: ਕੋਰੋਨਾ ਵਾਇਰਸ ਦੇ ਚਲਦਿਆਂ ਪੂਰੇ ਵਿਸ਼ਵ ਭਰ ਵਿੱਚ ਲੌਕਡਾਊਨ ਲੱਗਿਆ ਹੋਇਆ ਹੈ। ਇਸ ਦੌਰਾਨ ਸਾਰੇ ਲੋਕ ਆਪਣੇ ਘਰਾਂ 'ਚ ਬੰਦ ਹੋ ਕੇ ਰਹਿ ਗਏ ਹਨ। ਹਾਲ ਹੀ 'ਚ ਬਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਫ਼ੋਟੋ ਨੂੰ ਸਾਂਝਾ ਕੀਤਾ ਹੈ, ਜਿਸ 'ਚ ਉਹ ਆਪਣੇ ਪਾਲਤੂ ਕੁੱਤੇ 'ਗਿਨੋ' ਤੇ 'ਡਾਇਨਾ' ਨਾਲ ਨਜ਼ਰ ਆ ਰਹੀ ਹੈ, ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫ਼ੀ ਵਾਇਰਲ ਹੋ ਰਹੀ ਹੈ।
ਇਸ ਤਸਵੀਰ 'ਚ ਅਦਾਕਾਰਾ ਆਪਣੇ ਪਾਲਤੂ ਕੁੱਤੇ ਨਾਲ ਸਮਾਂ ਗੁਜ਼ਾਰਦੀ ਹੋਈ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ," Sunshine is better with cuddles @ginothegerman @diariesofdiana।"