ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਕੇਸ ਵਿੱਚ ਬਿਹਾਰ ਸਰਕਾਰ ਨੇ ਮੰਗਲਵਾਰ ਨੂੰ ਕੇਂਦਰ ਨੂੰ ਸੀਬੀਆਈ ਜਾਂਚ ਦੀ ਸਿਫਾਰਸ਼ ਭੇਜੀ ਸੀ। ਹੁਣ ਕੇਂਦਰ ਨੇ ਬਿਹਾਰ ਸਰਕਾਰ ਦੀ ਇਸ ਸਿਫਾਰਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੁਪਰੀਮ ਕੋਰਟ ਵਿੱਚ ਕੇਂਦਰ ਸਰਕਾਰ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਨੇ ਸੁਸ਼ਾਂਤ ਕੇਸ ਦੀ ਜਾਂਚ ਸੀਬੀਆਈ ਨੂੰ ਤਬਦੀਲ ਕਰ ਦਿੱਤੀ ਹੈ। ਹੁਣ ਸੀਬੀਆਈ ਇਸ ਕੇਸ ਦੀ ਜਾਂਚ ਕਰੇਗੀ। ਦੱਸ ਦਈਏ ਕਿ ਲੰਬੇ ਸਮੇਂ ਤੋਂ ਸੀਬੀਆਈ ਤੋਂ ਇਸ ਮਾਮਲੇ ਦੀ ਜਾਂਚ ਸੋਸ਼ਲ ਮੀਡੀਆ 'ਤੇ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ।
ਸੁਸ਼ਾਂਤ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ
ਕੇਂਦਰ ਸਰਕਾਰ ਦੇ ਵਕੀਲ ਐਸਜੀ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਵਿੱਚ ਕਿਹਾ ਕਿ ਬਿਹਾਰ ਸਰਕਾਰ ਵੱਲੋਂ ਸੀਬੀਆਈ ਕੋਲ ਕੇਸ ਦੀ ਜਾਂਚ ਕਰਨ ਦੀ ਸਿਫਾਰਸ਼ ਨੂੰ ਸਵੀਕਾਰ ਕਰ ਲਿਆ ਗਿਆ ਹੈ। ਰਿਆ ਵੱਲੋ ਐਡਵੋਕੇਟ ਸ਼ਿਆਮ ਦੀਵਾਨ ਨੇ ਕਿਹਾ ਹੈ ਕਿ ਐਸਜੀ ਵੱਲੋਂ ਜੋ ਕਿਹਾ ਗਿਆ ਸੀ ਉਹ ਇੱਥੇ ਮਾਮਲਾ ਨਹੀਂ ਹੈ, ਅਜਿਹੇ ਵਿੱਚ ਅਦਾਲਤ ਨੂੰ ਰਿਆ ਦੀ ਪਟੀਸ਼ਨ ’ਤੇ ਨਜ਼ਰ ਮਾਰਨੀ ਚਾਹੀਦੀ ਹੈ। ਸ਼ਿਆਮ ਦੀਵਾਨ (ਰਿਆ ਦੇ ਵਕੀਲ) ਨੇ ਸਾਰੇ ਮਾਮਲਿਆਂ ‘ਤੇ ਰੋਕ ਦੀ ਮੰਗ ਕੀਤੀ। ਸ਼ਿਆਮ ਦੀਵਾਨ ਨੇ ਕਿਹਾ ਕਿ ਐਫਆਈਆਰ ਨਿਆਂ ਅਨੁਸਾਰ ਨਹੀਂ ਹੈ। ਅਜਿਹੇ ਵਿੱਚ ਅਦਾਲਤ ਨੂੰ ਪੂਰਾ ਕੇਸ ਬੰਦ ਕਰ ਦੇਣਾ ਚਾਹੀਦਾ ਹੈ।
ਬਿਹਾਰ ਪੁਲਿਸ ਮੁੰਬਈ ਪਹੁੰਚੀ ਅਤੇ ਆਪਣੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਇਹ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ। ਮੁੰਬਈ ਪੁਲਿਸ ਪਹਿਲਾਂ ਹੀ ਪੂਰੀ ਕਾਰਵਾਈ ਕਰ ਰਹੀ ਹੈ। ਰਿਆ ਦੇ ਵਕੀਲ ਸ਼ਿਆਮ ਦੀਵਾਨ ਨੇ ਕਿਹਾ ਕਿ ਬਿਹਾਰ ਵਿੱਚ ਦਰਜ ਐਫਆਈਆਰ ਮੁੰਬਈ ਤਬਦੀਲ ਕੀਤੀ ਜਾਣੀ ਚਾਹੀਦੀ ਹੈ। ਸ਼ਿਆਮ ਦੀਵਾਨ ਨੇ ਦਲੀਲ ਦਿੱਤੀ ਕਿ ਸੁਸ਼ਾਂਤ ਦੀ ਮੌਤ ਦੇ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਹੁਣ ਤੱਕ 59 ਲੋਕਾਂ ਦੀ ਗਵਾਹੀ ਦਰਜ ਕੀਤੀ ਹੈ।