ਪੰਜਾਬ

punjab

ETV Bharat / sitara

ਪੋਸਟ ਮਾਰਟਮ ਰਿਪੋਰਟ 'ਚ ਸੁਸ਼ਾਂਤ ਦੀ ਖੁਦਕੁਸ਼ੀ ਦੀ ਪੁਸ਼ਟੀ, ਮੁੰਬਈ 'ਚ ਹੋਵੇਗਾ ਅੰਤਿਮ ਸਸਕਾਰ - Sushant Singh Rajput's last rites

ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦਾ ਅੱਜ ਮੁੰਬਈ ਵਿੱਚ ਅੰਤਿਮ ਸਸਕਾਰ ਕੀਤਾ ਜਾਵੇਗਾ। ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੋਸਟ ਮਾਰਟਮ ਰਿਪੋਰਟ ਵਿੱਚ ਖੁਦਕੁਸ਼ੀ ਦੀ ਪੁਸ਼ਟੀ ਹੋਈ ਹੈ।

ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ
ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ

By

Published : Jun 15, 2020, 7:23 AM IST

Updated : Jun 15, 2020, 10:34 AM IST

ਮੁੰਬਈ: ਬਾਲੀਵੁੱਡ ਦੇ ਸਵਰਗਵਾਸੀ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦਾ ਸੋਮਵਾਰ ਨੂੰ ਮੁੰਬਈ 'ਚ ਅੰਤਿਮ ਸਸਕਾਰ ਕੀਤਾ ਜਾਵੇਗਾ। ਰਿਪੋਰਟ ਦੇ ਅਨੁਸਾਰ ਉਨ੍ਹਾਂ ਦੇ ਪਿਤਾ ਅਤੇ ਪਰਿਵਾਰ ਦੇ ਹੋਰ ਮੈਂਬਰ ਪਟਨਾ ਤੋਂ ਮੁੰਬਈ ਪਹੁੰਚ ਪਹੁੰਚਣਗੇ ਅਤੇ ਉਸ ਤੋਂ ਬਾਅਦ ਸੁਸ਼ਾਂਤ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੋਸਟ ਮਾਰਟਮ ਰਿਪੋਰਟ ਵਿੱਚ ਵੀ ਖੁਦਕੁਸ਼ੀ ਦੀ ਪੁਸ਼ਟੀ ਹੋਈ ਹੈ।

ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਐਤਵਾਰ ਨੂੰ ਮੁੰਬਈ ਦੇ ਬਾਂਦਰਾ ਸਥਿਤ ਆਪਣੀ ਰਿਹਾਇਸ਼ 'ਤੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਸੀ। ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਸੁਸ਼ਾਂਤ ਦੇ ਨੌਕਰ ਨੇ ਪੁਲਿਸ ਨੂੰ ਸੂਚਿਤ ਕੀਤਾ ਸੀ।

ਰਿਪੋਰਟਾਂ ਮੁਤਾਬਕ ਸੁਸ਼ਾਂਤ ਕਈ ਦਿਨਾਂ ਤੋਂ ਡਿਪਰੈਸ਼ਨ ਦਾ ਇਲਾਜ ਕਰਵਾ ਰਹੇ ਸਨ। ਚਾਰ ਦਿਨ ਪਹਿਲਾਂ ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਲਿਨ ਨੇ ਵੀ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ ਸੀ। ਸੁਸ਼ਾਂਤ ਸਿੰਘ ਰਾਜਪੂਤ ਦਾ ਜਨਮ 21 ਜਨਵਰੀ 1986 ਨੂੰ ਬਿਹਾਰ ਦੇ ਪਟਨਾ ਵਿੱਚ ਹੋਇਆ ਸੀ। ਸ਼ੁਸ਼ਾਂਤ ਨੇ ਫਿਲਮਾਂ ਵਿੱਚ ਕਰੀਅਰ ਬਣਾਉਣ ਲਈ ਇੰਜੀਨੀਅਰਿੰਗ ਦੀ ਪੜ੍ਹਾਈ ਛੱਡ ਦਿੱਤੀ ਸੀ।

ਸੁਸ਼ਾਂਤ ਸਿੰਘ ਰਾਜਪੂਤ ਨੇ 'ਕਿਸ ਦੇਸ਼ ਮੇ ਹੈ ਮੇਰਾ ਦਿਲ' ਨਾਂਅ ਦੇ ਹਿੰਦੀ ਸੀਰੀਅਲ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਫਿਰ ਟੈਲੀਵਿਜਨ ਸੀਰੀਅਲ ਪਵਿੱਤਰ ਰਿਸ਼ਤਾ ਵਿੱਚ ਆਪਣੀ ਭੂਮਿਕਾ ਨਾਲ ਮਸ਼ਹੂਰ ਹੋਏ। 'ਕਾਏ ਪੋ ਚੇ' ਨਾਲ ਫਿਲਮੀ ਜਗਤ 'ਚ ਪੈਰ ਰੱਖਣ ਤੋਂ ਬਾਅਦ ਉਨ੍ਹਾਂ 'ਸ਼ੁੱਧ ਦੇਸੀ ਰੋਮਾਂਸ', 'ਐਮ.ਐਸ.ਧੋਨੀ: ਦਿ ਅਨਟੋਲਡ ਸਟੋਰੀ', 'ਰਾਬਤਾ', ਕੇਦਾਰਨਾਥ ਅਤੇ ਸੋਨਚਿਰਿਆ ਵਰਗੀਆਂ ਫਿਲਮਾਂ ਵਿੱਚ ਕੰਮ ਕੀਤਾ। ਸੁਸ਼ਾਂਤ ਦੀ ਆਖਰੀ ਫਿਲਮ ਸਾਲ 2019 ਵਿੱਚ ਛਿਛੋਰੇ ਸੀ।

ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਦੀ ਖਬਰ ਤੋਂ ਬਾਅਦ ਬਾਲੀਵੁੱਡ ਸਿਤਾਰਿਆਂ ਦੇ ਨਾਲ-ਨਾਲ ਕਈ ਸਿਆਸਤਦਾਨਾਂ ਨੇ ਵੀ ਦੁੱਖ ਜ਼ਾਹਿਰ ਕਰਦਿਆਂ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ ਹੈ।

Last Updated : Jun 15, 2020, 10:34 AM IST

ABOUT THE AUTHOR

...view details