ਪੰਜਾਬ

punjab

ETV Bharat / sitara

ਸੁਸ਼ਾਂਤ ਦੀ ਭੈਣ ਨੇ ਮੋਦੀ ਨੂੰ ਲਿਖੀ ਖੁੱਲ੍ਹੀ ਚਿੱਠੀ, ਕਿਹਾ-ਸਬੂਤਾਂ ਨਾਲ ਛੇੜਛਾੜ ਦਾ ਡਰ - ਸੁਸ਼ਾਂਤ ਸਿੰਘ ਰਾਜਪੂਤ ਖ਼ੁਦਕੁਸ਼ੀ ਮਾਮਲਾ

ਸੁਸ਼ਾਂਤ ਸਿੰਘ ਰਾਜਪੂਤ ਖ਼ੁਦਕੁਸ਼ੀ ਮਾਮਲਾ ਹੱਲ ਹੋਣ ਦੀ ਬਜਾਏ ਦਿਨ-ਪ੍ਰਤੀ ਦਿਨ ਉਲਝਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਕੇਸ ਦੀ ਜਾਂਚ ਵੀ ਕਾਫ਼ੀ ਤੇਜ਼ੀ ਤੇ ਵੱਖ-ਵੱਖ ਤਰੀਕਿਆਂ ਨਾਲ ਚੱਲ ਰਹੀ ਹੈ।

ਸੁਸ਼ਾਂਤ ਦੀ ਭੈਣ ਨੇ ਮੋਦੀ ਨੂੰ ਲਿਖਿਆ ਖੁੱਲ੍ਹੀ ਚਿੱਠੀ
ਤਸਵੀਰ

By

Published : Aug 1, 2020, 5:07 PM IST

ਮੁੰਬਈ : ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਸ਼ਵੇਤਾ ਕੀਤਰੀ ਨੇ ਸ਼ਨਿੱਚਰਵਾਰ ਨੂੰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਖੁੱਲ੍ਹੀ ਚਿੱਠੀ ਲਿਖੀ ਹੈ। ਚਿੱਠੀ ਵਿੱਚ ਸ਼ਵੇਤਾ ਨੇ ਮਾਮਲੇ ਨੂੰ ਲੈ ਕੇ ਕੀਤੀ ਜਾ ਰਹੀ ਜਾਂਚ ਵਿੱਚ ਸਬੂਤਾਂ ਦੇ ਨਾਲ ਛੇੜਛਾੜ ਹੋਣ 'ਤੇ ਡਰ ਜਤਾਉਂਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਮਾਮਲੇ 'ਤੇ ਸਖ਼ਤੀ ਨਾਲ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਉਸ ਨੇ ਚਿੱਠੀ ਵਿੱਚ ਦਾਅਵਾ ਕੀਤਾ ਹੈ ਕਿ ਸੁਸ਼ਾਂਤ ਦਾ ਬਾਲੀਵੁੱਡ ਵਿੱਚ ਆਉਣ ਸਮੇਂ ਕੋਈ ਗੌਡਫਾਦਰ ਨਹੀਂ ਸੀ ਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਦਾ ਹੁਣ ਕੋਈ ਹੈ।

ਸ਼ਵੇਤਾ ਨੇ ਚਿੱਠੀ ਨੂੰ ਆਪਣੇ ਫ਼ੇਸਬੁੱਕ ਅਕਾਊਂਟ ਉੱਤੇ ਸ਼ੇਅਰ ਕੀਤਾ ਹੈ। ਉਸ ਨੇ ਲਿਖਿਆ ਕਿ 'ਮੈਂ ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਹਾਂ ਤੇ ਮੈਂ ਪੂਰੇ ਮਾਮਲੇ ਦੀ ਤਤਕਾਲੀ ਜਾਂਚ ਦੀ ਬੇਨਤੀ ਕਰਦੀ ਹਾਂ। ਅਸੀਂ ਭਾਰਤ ਦੀ ਨਿਆਂ ਪ੍ਰਣਾਲੀ ਵਿੱਚ ਵਿਸ਼ਵਾਸ ਕਰਦੇ ਹਾਂ ਤੇ ਕਿਸੇ ਵੀ ਕੀਮਤ ਉੱਤੇ ਇਨਸਾਫ਼ ਦੀ ਉਮੀਦ ਕਰਦੇ ਹਾਂ।'

ਪ੍ਰਧਾਨ ਮੰਤਰੀ ਨੂੰ ਇਹ ਖੁੱਲ੍ਹੀ ਚਿੱਠੀ ਉਸਦੀ ਉਸ ਫ਼ੇਸਬੁੱਕ ਪੋਸਟ ਦੇ ਇੱਕ ਦਿਨ ਬਾਅਦ ਮਿਲੀ ਹੈ। ਜਿਸ ਵਿੱਚ ਉਸ ਨੇ ਆਪਣੇ ਭਰਾ ਦੇ ਹੱਥਾਂ ਵਿੱਚ ਵਾਈਟ ਬੋਰਡ ਉੱਤੇ ਲਿਖੀਆਂ ਯੋਜਨਾਵਾਂ ਨੂੰ ਸਾਂਝਾ ਕੀਤਾ ਹੈ। ਜਿਸ ਤੋਂ ਪਤਾ ਲੱਗਦਾ ਹੈ ਕਿ ਅਦਾਕਾਰ 29 ਜੂਨ ਤੋਂ ਹੀ ਉੱਚ ਪੱਧਰੀ ਮੈਡੀਟੇਸ਼ਨ ਸ਼ੁਰੂ ਕਰਨ ਦੀ ਯੋਜਨਾ ਬਣਾ ਰਿਹਾ ਸੀ।

ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ 14 ਜੂਨ ਨੂੰ ਆਪਣੇ ਮੁੰਬਈ ਸਥਿਤ ਘਰ ਵਿੱਚ ਕਥਿਤ ਰੂਪ ਵਿੱਚ ਖ਼ੁਦਕੁਸ਼ੀ ਕਰ ਲਈ ਸੀ।

ABOUT THE AUTHOR

...view details