ਪੰਜਾਬ

punjab

ETV Bharat / sitara

Thappad: ਤਾਪਸੀ ਨੇ ਸ਼ੇਅਰ ਕੀਤਾ ਆਪਣੀ ਨਵੀਂ ਫ਼ਿਲਮ ਦਾ ਪਹਿਲਾ ਲੁੁੱਕ - taapsee pannu Thappad

ਅਦਾਕਾਰਾ ਤਾਪਸੀ ਪੰਨੂ ਦੀ ਨਵੀਂ ਫ਼ਿਲਮ Thappad ਅਗਲੇ ਸਾਲ ਫ਼ਰਵਰੀ ਦੇ ਮਹੀਨੇ ਰਿਲੀਜ਼ ਹੋਵੇਗੀ ਜਿਸ ਦੀ ਜਾਣਕਾਰੀ ਤਾਪਸੀ ਨੇ ਖ਼ੁਦ ਆਪਣੇ ਸੋਸ਼ਲ ਮੀਡੀਆ ਉੱਤੇ ਦਿੱਤੀ ਹੈ।

taapsee pannu new film Thappad
ਫ਼ੋਟੋ

By

Published : Dec 16, 2019, 1:25 PM IST

ਮੁੰਬਈ: ਬਾਲੀਵੁੱਡ ਅਦਾਕਾਰ ਤਾਪਸੀ ਪੰਨੂ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਿੱਚ ਕਾਮਯਾਬ ਹੋਈ ਹੈ। ਹਾਲ ਹੀ ਵਿੱਚ ਤਾਪਸੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਆਪਣੀ ਨਵੀਂ ਫ਼ਿਲਮ ਬਾਰੇ ਜਾਣਕਾਰੀ ਦਿੱਤੀ ਹੈ ਤੇ ਨਾਲ ਹੀ ਉਨ੍ਹਾਂ ਨੇ ਇੱਕ ਪੋਸਟਰ ਵੀ ਜਾਰੀ ਕੀਤਾ ਹੈ। ਇਸ ਫ਼ਿਲਮ ਦਾ ਨਾਂਅ Thappad ਹੈ। ਇਹ ਫ਼ਿਲਮ ਅਗਲੇ ਸਾਲ 28 ਫਰਵਰੀ ਨੂੰ ਰਿਲੀਜ਼ ਹੋਵੇਗੀ।

ਹੋਰ ਪੜ੍ਹੋ: ਫ਼ਿਲਮ 'ਸਾਂਡ ਕੀ ਆਖ' ਦੀ ਹੋਈ ਭਾਰਤ 'ਚ ਵੱਖ-ਵੱਖ ਥਾਵਾਂ 'ਤੇ ਸਕ੍ਰੀਨਿੰਗ

ਦੱਸ ਦੇਈਏ ਕਿ ਇਸ ਫ਼ਿਲਮ ਨੂੰ ਆਰਟੀਕਲ 15 ਦੇ ਨਿਰਦੇਸ਼ਕ ਅਨੁਭਵ ਸਿਨਹਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਇਸ ਫ਼ਿਲਮ ਵਿੱਚ ਤਾਪਸੀ ਦਾ ਪਹਿਲੇ ਲੁੱਕ ਨੂੰ ਵੀ ਦਰਸ਼ਕਾ ਨਾਲ ਸਾਂਝਾ ਕੀਤਾ ਗਿਆ ਹੈ ਜਿਸ ਵਿੱਚ ਤਾਪਸੀ ਚਿੱਟੇ ਰੰਗ ਦੇ ਸੂਟ ਵਿੱਚ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ: ਅਜੇ ਨੇ ਫ਼ਿਲਮ ਪ੍ਰੋਮੋਸ਼ਨ ਦੇ ਲਈ ਕਪਿਲ ਨੂੰ ਦਿੱਤੀ ਰਿਸ਼ਵਤ, ਵੀਡੀਓ ਵਾਇਰਲ

ਇਸ ਤੋਂ ਪਹਿਲਾ ਤਾਪਸੀ ਤੇ ਭੂਮੀ ਪੇਡਨੇਕਰ ਨਾਲ ਫ਼ਿਲਮ 'ਸਾਂਡ ਕੀ ਆਖ' ਵਿੱਚ ਨਜ਼ਰ ਆਈ ਸੀ। ਇਸ ਫ਼ਿਲਮ ਨੂੰ ਦਰਸ਼ਕਾ ਵੱਲੋਂ ਵੀ ਕਾਫ਼ੀ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਬਾਕਸ ਆਫਿਸ ਤੇ ਚੰਗਾ ਪ੍ਰਦਰਸ਼ਨ ਕੀਤਾ ਹੈ।

ABOUT THE AUTHOR

...view details