ਮੁੰਬਈ: ਅਜੇ ਦੇਵਗਨ ਦੀ ਹਾਲ ਹੀ ਵਿੱਚ ਰਿਲੀਜ਼ ਹੋਈ ਫ਼ਿਲਮ "ਤਾਨਾਜੀ: ਦਿ ਅਨਸੰਗ ਵਾਰੀਅਰ" ਬਾਕਸ ਆਫ਼ਿਸ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਇਤਿਹਾਸ ਨਾਲ ਸਬੰਧ ਰੱਖਣ ਵਾਲੀ ਇਸ ਫ਼ਿਲਮ ਨੇ ਰਿਲੀਜ਼ ਦੇ ਛੇਵੇਂ ਦਿਨ 100 ਕਰੋੜ ਤੋਂ ਜ਼ਿਆਦਾ ਦਾ ਕਾਰੋਬਾਰ ਕਰ ਲਿਆ ਹੈ। ਹਾਲ ਹੀ ਵਿੱਚ ਆਈ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਇਸ ਫ਼ਿਲਮ ਨੇ 16.25 ਕਰੋੜ ਰੁਪਏ ਦੀ ਕਮਾਈ ਕੀਤੀ ਹੈ।
ਫ਼ਿਲਮ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਟਵੀਟ ਕਰ ਲਿਖਿਆ, "ਫ਼ਿਲਮ ਤਾਨਾਜੀ ਨੇ ਆਪਣੇ ਛੇਵੇਂ ਦਿਨ ਪਹਿਲੇ, ਚੌਥੇ ਅਤੇ ਪੰਜਵੇਂ ਦਿਨ ਨਾਲੋਂ ਵੀ ਜ਼ਿਆਦਾ ਕਮਾਈ ਕੀਤੀ ਹੈ। ਇਸ ਫ਼ਿਲਮ ਨੇ ਹੁਣ ਤੱਕ 107.68 ਕਰੋੜ ਦਾ ਕਾਰੋਬਾਰ ਕਰ ਲਿਆ ਹੈ।"