ਪੰਜਾਬ

punjab

ETV Bharat / sitara

ਵਰੁਣ ਅਤੇ ਸ਼ਰਧਾ ਨੇ ਗੁਰਦੁਆਰਾ ਬੰਗਲਾ ਸਾਹਿਬ 'ਚ ਮੱਥਾ ਟੇਕ ਕੀਤੀ ਫ਼ਿਲਮ ਦੀ ਸਫ਼ਲਤਾ ਦੀ ਕਾਮਨਾ - ਸਟ੍ਰੀਟ ਡਾਂਸਰ 3ਡੀ

ਵਰੁਣ ਧਵਨ ਤੇ ਸ਼ਰਧਾ ਕਪੂਰ 24 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ਫਿਲਮ 'ਸਟ੍ਰੀਟ ਡਾਂਸਰ 3ਡੀ' ਦੇ ਪ੍ਰਮੋਸ਼ਨ ਲਈ ਦਿੱਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ 'ਚ ਮੱਥਾ ਟੇਕਿਆ ਤੇ ਸੇਵਾ ਕੀਤੀ।

gurdwara bangla Sahib
ਫ਼ੋਟੋ

By

Published : Jan 23, 2020, 1:45 PM IST

ਨਵੀਂ ਦਿੱਲੀ: ਵਰੁਣ ਧਵਨ ਤੇ ਸ਼ਰਧਾ ਕਪੂਰ ਨੇ ਆਪਣੀ ਆਉਣ ਵਾਲੀ ਫਿਲਮ 'ਸਟ੍ਰੀਟ ਡਾਂਸਰ 3ਡੀ' ਦੇ ਪ੍ਰਮੋਸ਼ਨ ਲਈ ਦਿੱਲੀ ਪਹੁੰਚੇ। ਇਸ ਦੌਰਾਨ ਵਰੁਣ ਧਵਨ ਤੇ ਸ਼ਰਧਾ ਕਪੂਰ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਗਏ ਤੇ ਉਥੇ ਮੱਥਾ ਟੇਕਿਆ। ਇਸ ਦੇ ਨਾਲ ਹੀ ਵਰੁਣ ਧਵਨ ਤੇ ਸ਼ਰਧਾ ਕਪੂਰ ਨੇ ਗੁਰਦੁਆਰਾ ਬੰਗਲਾ ਸਾਹਿਬ 'ਚ ਸੇਵਾ ਕੀਤੀ।

ਵੀਡੀਓ

ਦੱਸ ਦਈਏ ਕਿ 'ਸਟ੍ਰੀਟ ਡਾਂਸਰ 3ਡੀ' 24 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ। ਫ਼ਿਲਮ ਦੀ ਸਫਲਤਾ ਦੀ ਕਾਮਨਾ ਲਈ ਵਰੁਣ ਧਵਨ ਤੇ ਸ਼ਰਧਾ ਕਪੂਰ ਨੇ ਗੁਰਦੁਆਰਾ ਸਾਹਿਬ 'ਚ ਅਰਦਾਸ ਕੀਤੀ। ਇਸ ਤੋਂ ਪਹਿਲਾਂ ਵਰੁਣ ਧਵਨ ਤੇ ਸ਼ਰਧਾ ਕਪੂਰ ਨੇ ਫਿਲਮ ਦੀ ਪ੍ਰਮੋਸ਼ਨ ਲਈ ਨੋਇਡਾ ਦੀ ਅਮੇਠੀ ਯੂਨਿਵਰਸਿਟੀ 'ਚ ਵਿਦਿਆਰਥੀਆਂ ਨਾਲ ਰਾਬਤਾ ਕੀਤਾ।

ਫ਼ੋਟੋ

ਇਹ ਵੀ ਪੜ੍ਹੋ: ਸਟ੍ਰੀਟ ਡਾਂਸਰ ਦੀ ਸਟਾਰ ਕਾਸਟ ਫ਼ਿਲਮ ਦੀ ਪ੍ਰਮੋਸ਼ਨ ਮੌਕੇ ਕੀਤਾ ਇੱਲੀਗਲ ਵੈਪਨ ਗੀਤ 'ਤੇ ਡਾਂਸ

ਜ਼ਿਕਰਯੋਗ ਹੈ ਕਿ 'ਸਟ੍ਰੀਟ ਡਾਂਸਰ 3ਡੀ' ਫਿਲਮ ਸਾਲ 2020 ਦੀ ਪਹਿਲੀ 3ਡੀ ਫਿਲਮ ਹੈ। ਇਹ ਫਿਲਮ ਭਾਰਤੀ ਸਿਨੇਮਾ ਦੀ ਸਭ ਤੋਂ ਵੱਡੀ 3ਡੀ ਡਾਂਸ ਫਿਲਮ ਹੈ।

ABOUT THE AUTHOR

...view details