ਮੁੰਬਈ: ਬੀਤੇ ਦਿਨੀਂ ਭਾਰਤੀ ਫਿਲਮ ਜਗਤ ਨੂੰ ਵੱਡਾ ਘਾਟਾ ਪਿਆ। ਭਾਰਤ ਦੇ 2 ਦਿੱਗਜ ਅਦਾਕਾਰਾਂ ਦੀ ਮੌਤ ਨਾਲ ਪੂਰੇ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਹੈ। ਬੀਤੇ ਬੁੱਧਵਾਰ ਨੂੰ ਮਸ਼ਹੂਰ ਬਾਲੀਵੁੱਡ ਅਦਾਕਾਰ ਇਰਫ਼ਾਨ ਖ਼ਾਨ ਦੇ ਦੇਹਾਂਤ ਨਾਲ ਫੈਲੇ ਸੋਗ ਨੂੰ ਅਜੇ ਲੋਕ ਮਨਾਂ ਵਿੱਚੋਂ ਕੱਢ ਨਹੀਂ ਸਕੇ ਸੀ ਕਿ ਵੀਰਵਾਰ ਨੂੰ ਮਸ਼ਹੂਰ ਅਦਾਕਾਰ ਰਿਸ਼ੀ ਕਪੂਰ ਦਾ ਦੇਹਾਂਤ ਹੋ ਗਿਆ। ਦੇਸ਼ ਭਰ ਦੇ ਲੋਕਾਂ ਅਤੇ ਨਾਮੀ ਸਖ਼ਸ਼ੀਅਤਾਂ ਵੱਲੋਂ ਇਨ੍ਹਾਂ ਮਸ਼ਹੂਰ ਅਦਾਕਾਰਾਂ ਲਈ ਪੋਸਟਾਂ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।
ਇਸੇ ਵਿਚਕਾਰ ਬਾਲੀਵੁੱਡ ਦੇ ਤਿੰਨ ਪੀੜ੍ਹੀਆਂ ਦੇ ਮਸ਼ਹੂਰ ਅਦਾਕਾਰ ਅਮਿਤਾਭ ਬੱਚਨ ਨੇ ਵੀ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਦੋਵਾਂ ਅਦਾਕਾਰਾਂ ਨੂੰ ਸ਼ਰਧਾਂਜਲੀ ਦਿੱਤੀ। ਅਮਿਤਾਭ ਬੱਚਨ ਨੇ ਸੋਸ਼ਲ ਮੀਡੀਆ 'ਤੇ ਮਰਹੂਮ ਅਭਿਨੇਤਾ ਰਿਸ਼ੀ ਕਪੂਰ ਅਤੇ ਇਰਫਾਨ ਖਾਨ ਨਾਲ ਪੁਰਾਣੀਆਂ ਤਸਵੀਰਾਂ ਦਾ ਇੱਕ ਕੋਲਾਜ ਸਾਂਝਾ ਕੀਤਾ ਅਤੇ ਲਿਖਿਆ ਕਿ ਜੇਕਰ ਤੁਲਨਾ ਕੀਤੀ ਜਾਵੇ ਤਾਂ ਛੋਟੀ ਉਮਰ ਦੇ ਅਦਾਕਾਰ ਦੇ ਦੇਹਾਂਤ ਨਾਲ ਜ਼ਿਆਦਾ ਧੱਕਾ ਕਿਉਂ ਲੱਗਿਆ ਹੈ।