ਪੰਜਾਬ

punjab

ETV Bharat / sitara

ਸੁਪਰਸਟਾਰ ਰਜਨੀਕਾਂਤ ਨੂੰ ਮਿਲੇਗਾ 51 ਵਾਂ ਦਾਦਾ ਸਾਹੇਬ ਫਾਲਕੇ ਪੁਰਸਕਾਰ, ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ - 70 ਸਾਲਾ ਅਦਾਕਾਰ

51 ਵਾਂ ਦਾਦਾ ਸਾਹੇਬ ਫਾਲਕੇ ਪੁਰਸਕਾਰ ਅਦਾਕਾਰਾ ਰਜਨੀਕਾਂਤ ਨੂੰ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਇਹ ਜਾਣਕਾਰੀ ਦਿੱਤੀ। ਇਸ ਘੋਸ਼ਣਾ ਤੋਂ ਬਾਅਦ ਰਜਨੀਕਾਂਤ ਨੂੰ ਸਾਰੇ ਦੇਸ਼ ਭਰ ਤੋਂ ਵਧਾਈਆਂ ਮਿਲ ਰਹੀਆਂ ਹਨ।

ਸੁਪਰਸਟਾਰ ਰਜਨੀਕਾਂਤ ਨੂੰ ਮਿਲੇਗਾ 51 ਵਾਂ ਦਾਦਾ ਸਾਹੇਬ ਫਾਲਕੇ ਪੁਰਸਕਾਰ, ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ
ਸੁਪਰਸਟਾਰ ਰਜਨੀਕਾਂਤ ਨੂੰ ਮਿਲੇਗਾ 51 ਵਾਂ ਦਾਦਾ ਸਾਹੇਬ ਫਾਲਕੇ ਪੁਰਸਕਾਰ, ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

By

Published : Apr 2, 2021, 12:57 PM IST

ਨਵੀਂ ਦਿੱਲੀ: ਸੁਪਰਸਟਾਰ ਰਜਨੀਕਾਂਤ ਨੂੰ 51 ਵਾਂ ਦਾਦਾ ਸਾਹੇਬ ਫਾਲਕੇ ਐਵਾਰਡ ਦਿੱਤਾ ਜਾਵੇਗਾ। ਪੁਰਸਕਾਰ ਦੀ ਘੋਸ਼ਣਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਪਤਵੰਤਿਆਂ ਨੇ ਸੁਪਰਸਟਾਰ ਰਜਨੀਕਾਂਤ ਨੂੰ ਵਧਾਈ ਦਿੱਤੀ। ਰਜਨੀਕਾਂਤ ਨੇ ਸਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ।

ਰਜਨੀਕਾਂਤ ਨੇ ਟਵੀਟ ਕਰਕੇ ਕਿਹਾ, 'ਮੈਂ ਭਾਰਤ ਸਰਕਾਰ, ਸਤਿਕਾਰਤ ਨਰਿੰਦਰ ਮੋਦੀ, ਪ੍ਰਕਾਸ਼ ਜਾਵਡੇਕਰ ਅਤੇ ਜੁਰੀ ਨੂੰ ਮੇਰਾ ਦਿਲੋਂ ਧੰਨਵਾਦ ਕਿ ਮੈਨੂੰ ਦਾਦਾ ਸਾਹੇਬ ਫਾਲਕੇ ਪੁਰਸਕਾਰ ਨਾਲ ਸਨਮਾਨਤ ਕੀਤਾ। ਮੈਂ ਇਹ ਉਨ੍ਹਾਂ ਸਾਰਿਆਂ ਨੂੰ ਸਮਰਪਿਤ ਕਰਦਾ ਹਾਂ ਜੋ ਮੇਰੀ ਯਾਤਰਾ ਦਾ ਹਿੱਸਾ ਰਹੇ ਹਨ। ਭਗਵਾਨ ਦਾ ਸ਼ੁਕਰ ਹੈ।

ਦਾਦਾ ਸਾਹੇਬ ਫਾਲਕੇ ਪੁਸਤਕਾਰ ਨਾਲ ਸਨਮਾਨਿਤ ਹੋਣ ਤੋਂ ਬਾਅਦ ਅਦਾਕਾਰਾ ਰਜਨੀਕਾਂਤ ਨੇ ਇਕ ਬਿਆਨ ਜਾਰੀ ਕਰਦਿਆਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਭਾਰਤ ਸਰਕਾਰ ਅਤੇ ਸਤਿਕਾਰਯੋਗ ਅਤੇ ਪਿਆਰੇ ਨਰਿੰਦਰ ਮੋਦੀ ਦਾ ਉਨ੍ਹਾਂ ਨੂੰ ਵੱਕਾਰੀ ਪੁਰਸਕਾਰ ਦੇਣ ਲਈ ਧੰਨਵਾਦ ਕਰਦੇ ਹਨ।

ਸੁਪਰਸਟਾਰ ਰਜਨੀਕਾਂਤ ਨੂੰ ਮਿਲੇਗਾ 51 ਵਾਂ ਦਾਦਾ ਸਾਹੇਬ ਫਾਲਕੇ ਪੁਰਸਕਾਰ, ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

70 ਸਾਲਾ ਅਦਾਕਾਰ ਨੇ ਆਪਣੇ ਪੁਰਾਣੇ ਦੋਸਤ ਰਾਜ ਬਹਾਦੁਰ ਦੀ ਪ੍ਰਸ਼ੰਸਾ ਕੀਤੀ, ਜਿਸ ਨੇ ਰਜਨੀਕਾਂਤ ਵਿੱਚ ਅਭਿਨੈ ਦੀ ਪ੍ਰਤਿਭਾ ਨੂੰ ਪਛਾਣਿਆ ਅਤੇ ਪ੍ਰੇਰਿਤ ਕੀਤਾ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਜਨੀਕਾਂਤ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਥਾਲੈਵਾ ਨੂੰ ਦਾਦਾ ਸਾਹੇਬ ਫਾਲਕੇ ਪੁਸਤਕਾਰ ਨਾਲ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਨੂੰ ਬਹੁਤ ਬਹੁਤ ਮੁਬਾਰਕਾਂ। ਅਦਾਕਾਰ ਅਤੇ ਨੇਤਾ ਕਮਲ ਹਾਸਨ ਨੇ ਵੀ ਸੁਪਰਸਟਾਰ ਰਜਨੀਕਾਂਤ ਨੂੰ ਵਧਾਈ ਦਿੱਤੀ ਹੈ।

ਸੁਪਰਸਟਾਰ ਰਜਨੀਕਾਂਤ ਨੂੰ ਮਿਲੇਗਾ 51 ਵਾਂ ਦਾਦਾ ਸਾਹੇਬ ਫਾਲਕੇ ਪੁਰਸਕਾਰ, ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਟਵੀਟ ਕਰਕੇ ਕਿਹਾ, 'ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ 2019 ਦਾ ਦਾਦਾ ਸਾਹੇਬ ਫਾਲਕੇ ਪੁਸਤਕਾਰ ਰਜਨੀਕਾਂਤ ਨੂੰ ਮਿਲਿਆ ਹੈ।

ABOUT THE AUTHOR

...view details