ਪੰਜਾਬ

punjab

ETV Bharat / sitara

ਜਾਤੀਸੂਚਕ ਟਿੱਪਣੀ ਮਾਮਲਾ: 'ਬਬੀਤਾ ਜੀ' ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ - Babita stuck in racist words

ਅਦਾਕਾਰਾ ਮੁਨਮੁਨ ਦੱਤਾ (ACTRESS MUNMUN DUTTA) ਨੂੰ ਜਾਤੀ ਟਿੱਪਣੀ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਮੁਨਮੁਨ ਦੱਤਾ ਨੇ ਫਿਰ ਹਾਈਕੋਰਟ ਦਾ ਰੁਖ ਕੀਤਾ ਅਤੇ ਗ੍ਰਿਫ਼ਤਾਰੀ 'ਤੇ ਰੋਕ ਦੀ ਮੰਗ ਕੀਤੀ ਪਰ ਬਾਅਦ 'ਚ ਉਨ੍ਹਾਂ ਦੇ ਵਕੀਲ ਨੇ ਹਾਈਕੋਰਟ ਤੋਂ ਪਟੀਸ਼ਨ ਵਾਪਸ ਲੈ ਲਈ ਸੀ। ਪੜੋ ਪੂਰੀ ਖ਼ਬਰ...

ਜਾਤੀਸੂਚਕ ਟਿੱਪਣੀ ਮਾਮਲਾ: 'ਬਬੀਤਾ ਜੀ' ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਜਾਤੀਸੂਚਕ ਟਿੱਪਣੀ ਮਾਮਲਾ: 'ਬਬੀਤਾ ਜੀ' ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

By

Published : Feb 4, 2022, 1:16 PM IST

ਚੰਡੀਗੜ੍ਹ: ਅਭਿਨੇਤਰੀ ਮੁਨਮੁਨ ਦੱਤਾ (ACTRESS MUNMUN DUTTA) ਨੂੰ ਜਾਤੀਸੂਚਕ ਟਿੱਪਣੀ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਹਰਿਆਣਾ ਦੇ ਹਾਂਸੀ ਤੋਂ ਇਲਾਵਾ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਦਿੱਲੀ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਵੀ ਮੁਨਮੁਨ ਦੱਤਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਮੁਨਮੁਨ ਦੱਤਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਸਾਰੇ ਮਾਮਲਿਆਂ ਦੀ ਜਾਂਚ ਹਰਿਆਣਾ ਦੇ ਹਾਂਸੀ 'ਚ ਇਕ ਥਾਂ 'ਤੇ ਕਰਨ ਦੀ ਮੰਗ ਕੀਤੀ ਸੀ।

ਇਸ ਤੋਂ ਇਲਾਵਾ ਮੁਨਮੁਨ ਦੱਤਾ ਨੇ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਚ ਮੰਗ ਕੀਤੀ ਸੀ ਕਿ ਉਸ 'ਤੇ ਦਰਜ ਸਾਰੇ ਮਾਮਲੇ ਰੱਦ ਕੀਤੇ ਜਾਣ ਜਿਸ ਨੂੰ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤਾ ਹੈ। ਇਸ ਤੋਂ ਬਾਅਦ ਮੁਨਮੁਨ ਦੱਤਾ ਨੇ ਫਿਰ ਹਾਈਕੋਰਟ ਦਾ ਰੁਖ ਕੀਤਾ ਅਤੇ ਗ੍ਰਿਫ਼ਤਾਰੀ 'ਤੇ ਰੋਕ ਦੀ ਮੰਗ ਕੀਤੀ ਪਰ ਬਾਅਦ 'ਚ ਉਨ੍ਹਾਂ ਦੇ ਵਕੀਲ ਨੇ ਹਾਈਕੋਰਟ ਤੋਂ ਪਟੀਸ਼ਨ ਵਾਪਸ ਲੈ ਲਈ। ਫਿਲਹਾਲ ਅਦਾਕਾਰਾ ਮੁਨਮੁਨ ਦੱਤਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ।

ਕੀ ਸੀ ਪੂਰਾ ਮਾਮਲਾ?

ਨੈਸ਼ਨਲ ਅਲਾਇੰਸ ਫਾਰ ਸ਼ਡਿਊਲਡ ਹਿਊਮਨ ਰਾਈਟਸ ਦੇ ਕਨਵੀਨਰ ਰਜਤ ਕਲਸਨ ਨੇ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੀ ਬਬੀਤਾ ਜੀ ਯਾਨੀ ਮੁਨਮੁਨ ਦੇ ਖਿਲਾਫ਼ ਕੇਸ ਦਾਇਰ ਕੀਤਾ ਸੀ। ਪੁਲਿਸ ਸੁਪਰਡੈਂਟ ਨੂੰ ਦਿੱਤੀ ਸ਼ਿਕਾਇਤ 'ਚ ਰਜਤ ਕਲਸਨ ਨੇ ਦੱਸਿਆ ਕਿ ਮੁਨਮੁਨ ਦੱਤਾ ਨੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਜਾਰੀ ਕੀਤੀ ਹੈ। ਜਿਸ ਵਿੱਚ ਉਸ ਨੇ ਜਾਤੀਵਾਦੀ ਟਿੱਪਣੀ ਕੀਤੀ ਹੈ।

ਦੋਸ਼ ਹੈ ਕਿ ਵੀਡੀਓ 'ਚ ਮੁਨਮੁਨ ਦੱਤਾ ਨੇ ਅਨੁਸੂਚਿਤ ਜਾਤੀ ਦੇ ਖਿਲਾਫ ਵਿਵਾਦਿਤ ਬਿਆਨ ਦਿੱਤਾ ਹੈ। ਕਲਸਨ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਉਕਤ ਅਭਿਨੇਤਰੀ ਨੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਪੋਸਟ ਕਰਕੇ ਭਾਰਤ ਭਰ ਵਿੱਚ ਕਥਿਤ ਅਨੁਸੂਚਿਤ ਜਾਤੀਆਂ ਦਾ ਅਪਮਾਨ ਕੀਤਾ ਹੈ। ਇਸ ਨਾਲ ਸਮੁੱਚੇ ਅਨੁਸੂਚਿਤ ਜਾਤੀ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਸ ਮਾਮਲੇ ਨੂੰ ਲੈ ਕੇ ਹਾਂਸੀ 'ਚ ਮੁਨਮੁਨ ਦੱਤਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ।

ਇਹ ਵੀ ਪੜ੍ਹੋ:ਤਾਰਕ ਮਹਿਤਾ ਕਾ ਉਲਟਾ ਚਸ਼ਮਾ ਵਾਲੀ ‘ਬਬੀਤਾ ਜੀ’ ਪਹੁੰਚੀ ਹਾਈਕੋਰਟ, ਜਾਣੋ ਕੀ ਹੈ ਮਾਮਲਾ...

ABOUT THE AUTHOR

...view details