ਮੁੰਬਈ: ਮਸ਼ਹੂਰ ਅਦਾਕਾਰ ਦਿਲੀਪ ਕੁਮਾਰ ਦੇ ਛੋਟੇ ਭਰਾ ਅਹਿਸਾਨ ਖਾਨ ਦੀ ਵੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੀ ਉਮਰ 90 ਸਾਲ ਦੀ ਸੀ। ਪਿਛਲੇ ਮਹੀਨੇ ਹੀ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ। ਇਸ ਗੱਲ ਦੀ ਜਾਣਕਾਰੀ ਅਦਾਕਾਰ ਦੇ ਪਰਿਵਾਰਕ ਦੋਸਤ ਫੈਸਲ ਫਾਰੂਕੀ ਨੇ ਦਿੱਤੀ ਸੀ।
ਦਿਲੀਪ ਕੁਮਾਰ ਦੇ 2 ਭਰਾ ਅਹਿਸਾਨ ਖਾਨ ਅਤੇ ਅਸਲਮ ਖ਼ਾਨ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਤੋਂ ਬਾਅਦ 15 ਅਗਸਤ ਨੂੰ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ।