ਹੈਦਰਾਬਾਦ:ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ (ANUSHKA SHARMA) ਅਤੇ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ (VIRAT KOHLI) ਨੂੰ ਲੈ ਕੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਹਾਲ ਹੀ 'ਚ ਟੀ-20 ਵਿਸ਼ਵ ਕੱਪ 'ਚ ਟੀਮ ਇੰਡੀਆ ਦੀ ਪਾਕਿਸਤਾਨ ਹੱਥੋਂ ਹਾਰ ਤੋਂ ਬਾਅਦ ਵਿਰਾਟ ਕੋਹਲੀ (VIRAT KOHLI) ਨੇ ਭਾਰਤੀ ਗੇਂਦਬਾਜ਼ ਮੁਹੰਮਦ ਸ਼ਮੀ ਦੇ ਟ੍ਰੋਲ ਕੀਤੇ ਸਨ। ਵਿਰਾਟ ਮੁਤਾਬਕ ਧਰਮ ਦੇ ਆਧਾਰ 'ਤੇ ਕਿਸੇ 'ਤੇ ਇਤਰਾਜ਼ਯੋਗ ਬੋਲਣਾ ਨਿੰਦਣਯੋਗ ਹੈ। ਉਦੋਂ ਤੋਂ ਹੀ ਵਿਰਾਟ ਕੋਹਲੀ (VIRAT KOHLI) ਨੂੰ ਸੋਸ਼ਲ ਮੀਡੀਆ 'ਤੇ ਘੇਰਿਆ ਜਾ ਰਿਹਾ ਹੈ ਅਤੇ ਹੁਣ ਉਨ੍ਹਾਂ ਦੀ 10 ਮਹੀਨੇ ਦੀ ਬੇਟੀ ਨਾਲ ਬਲਾਤਕਾਰ ਦੀ ਧਮਕੀ ਦਿੱਤੀ ਜਾ ਰਹੀ ਹੈ।
ਇਹ ਵੀ ਪੜੋ:ਸੈਮੀਫਾਈਨਲ 'ਚ ਜਗ੍ਹਾ ਪੱਕੀ ਕਰਨ ਲਈ ਉਤਰੇਗਾ ਪਾਕਿਸਤਾਨ
ਅੰਗਰੇਜ਼ੀ ਨਿਊਜ਼ ਪੋਰਟਲ ਮਸਾਲਾ ਦੀ ਖਬਰ ਮੁਤਾਬਕ ਅਨੁਸ਼ਕਾ ਸ਼ਰਮਾ (ANUSHKA SHARMA) ਅਤੇ ਵਿਰਾਟ ਕੋਹਲੀ (VIRAT KOHLI) ਦੀ 10 ਮਹੀਨੇ ਦੀ ਬੇਟੀ ਦੇ ਪੋਸਟ 'ਤੇ ਟ੍ਰੋਲਰ ਰੇਪ ਦੀ ਧਮਕੀ ਦੇ ਰਹੇ ਹਨ। ਇਸ ਦੇ ਨਾਲ ਹੀ ਅਨੁਸ਼ਕਾ ਸ਼ਰਮਾ (ANUSHKA SHARMA) ਨੂੰ ਆਪਣੀ ਫੋਟੋ ਸ਼ੇਅਰ ਕਰਕੇ ਖੂਬ ਟ੍ਰੋਲ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅਨੁਸ਼ਕਾ (ANUSHKA SHARMA) ਨੇ ਦੀਵਾਲੀ 'ਤੇ ਪਟਾਕੇ ਨਾ ਚਲਾਉਣ ਦੀ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਉਸ ਨੂੰ ਖੂਬ ਟ੍ਰੋਲ ਕੀਤਾ ਗਿਆ ਸੀ।