ਚੰਡੀਗੜ੍ਹ : ਪੰਜਾਬੀ ਇੰਡਸਟਰੀ ਦੇ ਉੱਘੇ ਕਲਾਕਾਰ ਅਮਰਿੰਦਰ ਗਿੱਲ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਕਿਉਂਕਿ ਫ਼ਿਲਮ 'ਚੱਲ ਮੇਰਾ ਪੁੱਤ' ਦਾ ਟ੍ਰੇਲਰ ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ। ਹਾਲ ਹੀ ਦੇ ਵਿੱਚ ਇਸ ਫ਼ਿਲਮ ਦੀਆਂ ਸ਼ੂਟ ਦੀਆਂ ਵੀਡੀਓਜ਼ ਸਾਹਮਣੇ ਆਈਆਂ ਹਨ। ਇਨ੍ਹਾਂ ਵੀਡੀਓਜ਼ ਦੇ ਵਿੱਚ ਪਾਕਿਸਤਾਨੀ ਕਲਾਕਾਰ ਇਫ਼ਤਿਆਰ ਠਾਕੁਰ, ਨਾਸਿਰ ਚਿਨਯੋਤੀ, ਅਕਰਮ ਉਦਾਸ ਸੈੱਟ 'ਤੇ ਵੀ ਸਭ ਨੂੰ ਹਸਾਉਂਦੇ ਹੋਏ ਵਿਖਾਈ ਦੇ ਰਹੇ ਹਨ।
ਸੋਸ਼ਲ ਮੀਡੀਆ 'ਤੇ ਸ਼ੁਰੂ ਹੋਇਆ 'ਚੱਲ ਮੇਰਾ ਪੁੱਤ' ਦਾ ਪ੍ਰਮੋਸ਼ਨ - trailor
26 ਜੁਲਾਈ ਨੂੰ ਸਿਨੇਮਾ ਘਰਾਂ ਦੇ ਵਿੱਚ ਰਿਲੀਜ਼ ਹੋਣ ਵਾਲੀ ਫ਼ਿਲਮ 'ਚੱਲ ਮੇਰਾ ਪੁੱਤ' ਦਾ ਸੋਸ਼ਲ ਮੀਡੀਆ 'ਤੇ ਪ੍ਰਮੋਸ਼ਨ ਜ਼ੋਰਾਂ-ਸ਼ੋਰਾਂ ਦੇ ਨਾਲ ਸ਼ੁਰੂ ਹੋੇ ਚੁੱਕਾ ਹੈ। ਇਸ ਫ਼ਿਲਮ ਦੀ ਵੀਡੀਓਜ਼ ਦਰਸ਼ਕਾਂ ਨੂੰ ਪਸੰਦ ਆ ਰਹੀਆਂ ਹਨ।
ਦੱਸਦਈਏ ਕਿ ਇਹ ਫ਼ਿਲਮ ਵਿਦੇਸ਼ 'ਚ ਰਹਿੰਦੇ ਪੰਜਾਬੀਆਂ ਦੇ ਸੰਘਰਸ਼ ਦੀ ਕਹਾਣੀ ਹੈ। ਇਸ ਫ਼ਿਲਮ ਦੇ ਵਿੱਚ ਸਿਮੀ ਚਾਹਲ ਅਤੇ ਅਮਰਿੰਦਰ ਗਿੱਲ ਮੁੱਖ ਭੂਮਿਕਾ ਅਦਾ ਕਰਦੇ ਹੋਏ ਨਜ਼ਰ ਆਉਂਣਗੇ। ਇਸ ਫ਼ਿਲਮ ਦਾ ਪ੍ਰਮੋਸ਼ਨ ਸੋਸ਼ਲ ਮੀਡੀਆ 'ਤੇ ਸਾਰੇ ਹੀ ਕਲਾਕਾਰਾਂ ਨੇ ਸ਼ੁਰੂ ਕਰ ਦਿੱਤਾ ਹੈ। ਇਸ ਫ਼ਿਲਮ ਦੀ ਅਦਾਕਾਰਾ ਸਿਮੀ ਚਾਹਲ ਨੇ ਇੰਸਟਾਗ੍ਰਾਮ 'ਤੇ ਸ਼ੂਟ ਦੀ ਇੱਕ ਵੀਡੀਓ ਵੀ ਪਾਈ ਹੈ। ਇਸ ਵੀਡੀਓ ਨੂੰ ਵੇਖ ਕੇ ਸਾਰੇ ਹੀ ਦਰਸ਼ਕ ਖੁਸ਼ ਹੋ ਰਹੇ ਹਨ।
26 ਜੁਲਾਈ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਵਾਲੀ ਇਹ ਫ਼ਿਲਮ ਦਾ ਬਾਕਸ ਆਫ਼ਿਸ ਕਲੈਕਸ਼ਨ ਕਿਨ੍ਹਾਂ ਹੋਵੇਗਾ ਖ਼ੈਰ ਇਹ ਤਾਂ ਵਕਤ ਹੀ ਤੈਅ ਕਰੇਗਾ।ਵੇਖਣਾ ਦਿਲਚਸਪ ਹੋਵੇਗਾ 19 ਜੁਲਾਈ ਨੂੰ ਰਿਲੀਜ਼ ਹੋ ਰਹੀ ਫ਼ਿਲਮ 'ਅਰਦਾਸ ਕਰਾਂ' ਅਤੇ 26 ਜੁਲਾਈ ਨੂੰ ਰਿਲੀਜ਼ ਹੋ ਰਹੀ ਫ਼ਿਲਮ 'ਚੱਲ ਮੇਰਾ ਪੁੱਤ' ਦੋਹਾਂ ਫ਼ਿਲਮਾਂ ਵਿੱਚੋਂ ਕਿਹੜੀ ਫ਼ਿਲਮ ਵਧੀਆ ਪ੍ਰਦਰਸ਼ਨ ਕਰਦੀ ਹੈ।