ਚੰਡੀਗੜ੍ਹ: ਪੰਜਾਬੀ ਅਦਾਕਾਰ ਅਤੇ ਗਾਇਕ ਦਲਜੀਤ ਦੋਸਾਂਝ ਦੀ 21 ਸਤੰਬਰ ਨੂੰ ਅਮਰੀਕਾ ਵਿੱਚ ਇੱਕ ਸਟੇਜ਼ ਪਰਫਾਰਮੈਂਸ ਹੈ ਜਿਸ ਨੂੰ ਲੈ ਕੇ ਹੁਣ ਵਿਵਾਦ ਖੜਾ ਹੋ ਗਿਆ ਹੈ। ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ ਨੇ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖ ਕੇ ਉਸ ਦਾ ਵੀਜ਼ਾ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਇਸ ਬਾਰੇ ਦਲਜੀਤ ਦੋਸਾਂਝ ਨੂੰ ਚਿੱਠੀ ਲਿਖ ਕੇ ਆਪਣਾ ਪ੍ਰੋਗਰਾਮ ਰੱਦ ਕਰਨ ਲਈ ਕਿਹਾ।
ਇਸ ਤੋਂ ਬਾਅਦ ਦਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਪਾ ਕੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਨ੍ਹਾਂ ਅਮਰੀਕਾ ਵਿੱਚ 21 ਸਤੰਬਰ ਨੂੰ ਹੋਣ ਵਾਲਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਦਲਜੀਤ ਦਾ ਕਹਿਣਾ ਹੈ ਕਿ ਉਸ ਨੂੰ ਆਪਣੇ ਦੇਸ਼ ਨਾਲ ਪਿਆਰ ਹੈ ਅਤੇ ਉਹ ਹਮੇਸ਼ਾ ਹੀ ਆਪਣੇ ਦੇਸ਼ ਲਈ ਹਮੇਸ਼ਾ ਖੜ੍ਹਾ ਹਾਂ।