ਪੰਜਾਬ

punjab

ETV Bharat / sitara

ਐਲੀ ਮਾਂਗਟ ਦੀ ਜ਼ਮਾਨਤ ਅਰਜ਼ੀ ਮਨਜ਼ੂਰ, ਭਲਕੇ ਆਉਣਗੇ ਬਾਹਰ

ਗਾਇਕ ਐਲੀ ਮਾਂਗਟ ਦੀ ਬੁੱਧਵਾਰ ਨੂੰ ਮੋਹਾਲੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ। ਰੋਪੜ ਜੇਲ੍ਹ ‘ਚ ਬੰਦ ਮਾਂਗਟ ਨੂੰ ਵੀਰਵਾਰ ਨੂੰ ਬਾਹਰ ਕੱਢਿਆ ਜਾਵੇਗਾ।

By

Published : Sep 18, 2019, 9:37 PM IST

ਫ਼ੋਟੋ।

ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ ਗਾਇਕ ਐਲੀ ਮਾਂਗਟ ਦੀ ਜ਼ਮਾਨਤ ਅਰਜ਼ੀ ਨੂੰ ਮੋਹਾਲੀ ਅਦਾਲਤ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਐਲੀ ਮਾਂਗਟ ਇਸ ਵੇਲੇ ਰੋਪੜ ਜੇਲ੍ਹ ‘ਚ ਬੰਦ ਹਨ, ਉਨ੍ਹਾਂ ਨੂੰ ਵੀਰਵਾਰ ਨੂੰ ਜੇਲ੍ਹ 'ਚੋਂ ਬਾਹਰ ਕੱਢਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਪੰਜਾਬੀ ਗਾਇਕ ਐਲੀ ਮਾਂਗਟ ਤੇ ਰੰਮੀ ਰੰਧਾਵਾ ‘ਚ ਲੜਾਈ ਚੱਲ ਰਹੀ ਸੀ।

ਵੀਡੀਓ

ਇਸ ਵਧੇ ਵਿਵਾਦ ਕਰਕੇ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਸਿੰਗਰ ਐਲੀ ਮਾਂਗਟ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਨੂੰ ਥਾਣੇ ‘ਚ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਰੱਖਿਆ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਐਲੀ ਮਾਂਗਟ ਤੋਂ ਪੁੱਛਗਿੱਛ ਲਈ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਰੋਪੜ ਜੇਲ੍ਹ ਭੇਜ ਦਿੱਤਾ ਸੀ।

ਗਾਇਕ ਐਲੀ ਮਾਂਗਟ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੈ। ਉੱਥੇ ਹੀ ਬੀਤੇ ਦਿਨੀਂ ਐਲੀ ਮਾਂਗਟ ਦੇ ਮਾਮਲੇ ‘ਤੇ ਕੋਰਟ ‘ਚ ਸੁਣਵਾਈ ਹੋਈ ਸੀ। ਇਸ ਦੌਰਾਨ ਦੋਹਾਂ ਪਾਰਟੀਆਂ ਵਿਚਾਲੇ ਕਾਫੀ ਬਹਿਸ ਵੀ ਹੋਈ ਪਰ ਅਦਾਲਤ ਨੇ ਫ਼ੈਸਲਾ ਬੁੱਧਵਾਰ ਤੱਕ ਰਾਖਵਾਂ ਰੱਖ ਲਿਆ ਸੀ। 2 ਵਾਰ ਜ਼ਮਾਨਤ ਅਰਜ਼ੀ ਰੱਦ ਕਰਨ ਤੋਂ ਬਾਅਦ ਬੁੱਧਵਾਰ ਨੂੰ ਮਾਂਗਟ ਦੀ ਆਰਜ਼ੀ ਅਦਾਲਤ ਵੱਲੋਂ ਮਨਜ਼ੂਰ ਕਰ ਲਈ ਗਈ ਹੈ।

ਮਾਂਗਟ ਦੇ ਵਕੀਲ ਨੇ ਕਿਹਾ ਹੈ ਕਿ ਜੇਲ੍ਹ ‘ਚ ਬੰਦ ਐਲੀ ‘ਤੇ ਪੁਲਿਸ ਵੱਲੋਂ ਤਸ਼ੱਦਦ ਕੀਤਾ ਜਾ ਰਿਹਾ ਹੈ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਇਕ ਡਾਕਟਰਾਂ ਦੀ ਟੀਮ ਇਸਦੀ ਜਾਂਚ ਕਰ ਰਹੀ ਹੈ। ਦੱਸਣਯੋਗ ਹੈ ਕਿ ਰੰਮੀ ਰੰਧਾਵਾ ਨੂੰ ਹਾਲੇ ਤੱਕ ਪੁਲਿਸ ਵੱਲੋਂ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਰੰਮੀ ਬੀਤੇ 11 ਸਤੰਬਰ ਤੋਂ ਬਾਅਦ ਲਗਾਤਾਰ ਫਰਾਰ ਚੱਲ ਰਹੇ ਹਨ। ਦੂਜੇ ਪਾਸੇ ਐਲੀ ਮਾਂਗਟ ਨੂੰ ਵੀਰਵਾਰ ਨੂੰ ਰੋਪੜ ਜੇਲ੍ਹ ਦੇ ਵਿੱਚੋਂ ਬਾਹਰ ਕੱਢਿਆ ਜਾਵੇਗਾ।

ABOUT THE AUTHOR

...view details