ਚੰਡੀਗੜ੍ਹ: ਸਾਲ 2019 'ਚ ਫ਼ਿਲਮ 'ਚੱਲ ਮੇਰਾ ਪੁੱਤ' ਨੂੰ ਦਰਸ਼ਕਾਂ ਨੇ ਕਾਫ਼ੀ ਪਸੰਦ ਕੀਤਾ ਸੀ। ਇਸ ਫ਼ਿਲਮ ਦਾ ਦੂਜਾ ਭਾਗ ਛੇਤੀ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲਾ ਹੈ। ਪਾਲੀਵੁੱਡ ਅਦਾਕਾਰਾ ਸਿਮੀ ਚਾਹਲ ਨੇ ਇੰਸਟਾਗ੍ਰਾਮ 'ਤੇ ਫ਼ਿਲਮ 'ਚੱਲ ਮੇਰਾ ਪੁੱਤ 2' ਦੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਇਹ ਫ਼ਿਲਮ 13 ਮਾਰਚ 2020 ਨੂੰ ਰਿਲੀਜ਼ ਹੋ ਰਹੀ ਹੈ। ਜਨਜੋਤ ਸਿੰਘ ਵੱਲੋਂ ਨਿਰਦੇਸ਼ਿਤ ਇਸ ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ। ਰਿਧਮ ਬੌਆਇਜ਼ ਐਂਟਰਟੇਨਮੈਂਟ, ਗਿਲਜ਼ ਨੈਟਵਰਕ ਅਤੇ ਓਮਜੀ ਸਟਾਰ ਸਟੂਡੀਓਜ਼ ਦੇ ਬੈਨਰ ਹੇਠ ਇਸ ਫ਼ਿਲਮ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ।
ਮਾਰਚ 'ਚ ਰਿਲੀਜ਼ ਹੋ ਰਹੀ ਹੈ 'ਚੱਲ ਮੇਰਾ ਪੁੱਤ 2' - ਅਦਾਕਾਰਾ ਸਿੰਮੀ ਚਾਹਲ
ਅਦਾਕਾਰਾ ਸਿਮੀ ਚਾਹਲ ਨੇ ਇੰਸਟਾਗ੍ਰਾਮ 'ਤੇ ਫ਼ਿਲਮ 'ਚੱਲ ਮੇਰਾ ਪੁੱਤ 2' ਦੀ ਜਾਣਕਾਰੀ ਸਾਂਝੀ ਕੀਤੀ ਹੈ। ਇਹ ਫ਼ਿਲਮ 13 ਮਾਰਚ ਨੂੰ ਰਿਲੀਜ਼ ਹੋ ਰਹੀ ਹੈ।
ਫ਼ੋਟੋ
ਇਹ ਵੀ ਪੜ੍ਹੋ:ਵਾਰ-ਵਾਰ ਨਿਭਾ ਸਕਦਾ ਹਾਂ ਪੁਲਿਸ ਦਾ ਕਿਰਦਾਰ: ਅਨਿਲ ਕਪੂਰ
ਅਦਾਕਾਰਾ ਸਿਮੀ ਚਾਹਲ ਇਸ ਫ਼ਿਲਮ 'ਚ ਮੁੱਖ ਭੂਮਿਕਾ ਨਿਭਾਉਂਦੀ ਹੋਈ ਨਜ਼ਰ ਆਵੇਗੀ। ਫ਼ਿਲਮ ਦੇ ਸ਼ੂਟ ਦੀ ਜਾਣਕਾਰੀ ਵੀ ਸਿਮੀ ਚਾਹਲ ਨੇ ਆਪਣੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਸੀ। ਫ਼ਿਲਮ ਦੀ ਸਟਾਰਕਾਸਟ 'ਚ ਕੌਣ-ਕੌਣ ਹੋਵੇਗਾ ਇਸ ਬਾਰੇ ਅਜੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜ਼ਿਕਰਯੋਗ ਹੈ ਕਿ ਫ਼ਿਲਮ 'ਚੱਲ ਮੇਰਾ ਪੁੱਤ' ਪਿਛਲੇ ਸਾਲ ਜੁਲਾਈ ਵਿੱਚ ਰਿਲੀਜ਼ ਹੋਈ ਸੀ। ਇਹ ਫ਼ਿਲਮ ਵਿਦੇਸ਼ 'ਚ ਰਹਿੰਦੇ ਪੰਜਾਬੀਆਂ ਦੇ ਸੰਘਰਸ਼ ਦੀ ਕਹਾਣੀ 'ਤੇ ਆਧਾਰਿਤ ਸੀ।