ਪੰਜਾਬ

punjab

ETV Bharat / sitara

5 ਜੂਨ ਨੂੰ ਵਰਲਡਵਾਈਡ ਰਿਲੀਜ਼ ਹੋਵੇਗੀ ਫ਼ਿਲਮ 'ਦਾਸਤਾਨ-ਏ ਮੀਰੀ ਪੀਰੀ' - punjab news

ਪੰਜਵੀਂ ਤੇ ਛੇਵੀਂ ਪਾਤਸ਼ਾਹੀ ਅਤੇ ਬਾਬਾ ਬਿਧੀ ਚੰਦ ਦੇ ਇਤਿਹਾਸ 'ਤੇ ਆਧਾਰਿਤ ਫ਼ਿਲਮ 'ਦਾਸਤਾਨ-ਏ ਮੀਰੀ ਪੀਰੀ' 5 ਜੂਨ ਨੂੰ ਰਿਲੀਜ਼ ਹੋਵੇਗੀ।

ਫ਼ਾਈਲ ਫ਼ੋਟੋ।

By

Published : May 28, 2019, 4:22 AM IST

ਚੰਡੀਗੜ੍ਹ: ਛਠਮ ਪੀਰ ਪ੍ਰੋਡਕਸ਼ਨ ਵਲੋਂ ਤਿਆਰ ਕੀਤੀ ਗਈ ਥ੍ਰੀ ਡੀ ਐਨੀਮੇਸ਼ਨ ਫ਼ਿਲਮ 'ਦਾਸਤਾਨ-ਏ ਮੀਰੀ ਪੀਰੀ' 5 ਜੂਨ ਨੂੰ ਰਿਲੀਜ਼ ਹੋਵੇਗੀ। ਇਹ ਫ਼ਿਲਮ ਪੰਜਵੀਂ ਤੇ ਛੇਵੀਂ ਪਾਤਸ਼ਾਹੀ ਅਤੇ ਬਾਬਾ ਬਿਧੀ ਚੰਦ ਦੇ ਇਤਿਹਾਸ 'ਤੇ ਆਧਾਰਿਤ ਹੈ।

ਵੀਡੀਓ

ਇਸ ਫ਼ਿਲਮ ਦੇ ਡਾਇਰੈਕਟਰ ਵਿਨੋਦ ਲਾਂਜੇਵਕ ਹਨ ਅਤੇ ਪ੍ਰੋਡਿਊਸਰ ਮੇਜਰ ਸਿੰਘ ਸੰਧੂ, ਦਿਲਰਾਜ ਸਿੰਘ ਗਿੱਲ, ਨਵਦੀਪ ਸਿੰਘ, ਬਲਰਾਜ ਸਿੰਘ, ਨੋਬਲਦੀਪ ਸਿੰਘ ਹਨ। ਇਸ ਫ਼ਿਲਮ ਦਾ ਮਿਊਜ਼ਿਕ ਕੁਲਜੀਤ ਸਿੰਘ ਵੱਲੋਂ ਡਾਇਰੈਕਟ ਕੀਤਾ ਗਿਆ ਹੈ ਜੋ ਕਿ ਇਸ ਤੋਂ ਪਹਿਲਾਂ ਵੀ ਚਾਰ ਫ਼ਿਲਮਾਂ ਨੂੰ ਮਿਊਜ਼ਿਕ ਦੇ ਚੁੱਕੇ ਹਨ।

ਇਸ ਮੌਕੇ ਫ਼ਿਲਮ ਦੀ ਸਮੁੱਚੀ ਟੀਮ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਫ਼ਿਲਮ ਪੂਰੀ ਤਰ੍ਹਾਂ ਤਿਆਰ ਹੈ ਅਤੇ 5 ਜੂਨ ਨੂੰ ਵਰਲਡਵਾਈਡ ਰਿਲੀਜ਼ ਹੋਵੇਗੀ।

ABOUT THE AUTHOR

...view details